ਤੇਲੰਗਾਨਾ: ਜ਼ਹੀਰਾਬਾਦ ਵਿਚ Biodiesel plant ਦੇ ਬਾਇਲਰ ’ਚ ਧਮਾਕਾ, 2 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇਕ ਨਿੱਜੀ ਕੰਪਨੀ ਦੇ...

Boiler biodiesel plant zaheerabad many employees sangareddy district telangana

ਤੇਲੰਗਾਨਾ: ਤੇਲੰਗਾਨਾ ਦੇ ਸੰਗਰੇਡੀ ਜ਼ਿਲੇ ਦੇ ਜ਼ਹੀਰਾਬਾਦ 'ਚ ਬੁੱਧਵਾਰ ਨੂੰ ਇਕ ਬਾਇਓਡੀਜ਼ਲ ਪਲਾਂਟ ਦੇ ਬਾਇਲਰ ਵਿਚ ਧਮਾਕਾ ਹੋ ਗਿਆ ਜਿਸ ਵਿਚ ਦੋ ਕਰਮਚਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੌਸ ਅਤੇ ਸਬੇਰ ਦੇ ਰੂਪ ਵਿਚ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇਕ ਨਿੱਜੀ ਕੰਪਨੀ ਦੇ ਬਾਇਲਰ ਵਿਚ ਹੋਇਆ ਸੀ।ਬਾਇਲਰ ਵਿੱਚ ਅੱਗ ਲੱਗੀ ਅਤੇ ਧਮਾਕਾ ਹੋ ਗਿਆ ਜਿਸ ਦੀ ਚਪੇਟ ਵਿਚ 2 ਕਰਮਚਾਰੀ ਆ ਗਏ। ਜ਼ਾਹਿਰਾਬਾਦ ਦਿਹਾਤੀ ਪੁਲਿਸ ਨੇ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਹਾਦਸੇ ਵਿੱਚ ਆਪਣੀ ਜਾਨ ਗੁਆ ​​ਚੁੱਕੇ ਲੋਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਲਈ ਜ਼ਾਹਿਰਾਬਾਦ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਚ ਐਲਜੀ ਪੋਲੀਮਰ ਫੈਕਟਰੀ ਵਿਚ ਸਟਾਈਲਰੀਨ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿਚ 12 ਲੋਕਾਂ ਦੀ ਮੌਤ ਹੋ ਗਈ ਸੀ।

ਸਟਾਇਰੀਨ ਗੈਸ ਲੀਕ ਹੋਣ ਤੋਂ ਬਾਅਦ ਫੈਕਟਰੀ ਦੇ ਆਸਪਾਸ ਦਾ ਇਲਾਕਾ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਇਸ ਮਾਮਲੇ ਵਿੱਚ ਵੀ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ। ਜ਼ਾਹਿਰਾਬਾਦ ਦੇ ਬਾਇਓਡੀਜ਼ਲ ਪਲਾਂਟ ਦੇ ਬਾਇਲਰ ਅਤੇ ਵਿਸ਼ਾਖਾਪਟਨਮ ਵਿੱਚ ਗੈਸ ਲੀਕ ਹੋਣ ਦੀਆਂ ਘਟਨਾਵਾਂ ਉਸ ਸਮੇਂ ਸਾਹਮਣੇ ਆਈਆਂ ਜਦੋਂ ਭਾਰਤ ਸਮੇਤ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਸੰਕਟ ਨਾਲ ਜੂਝ ਰਹੀ ਹੈ।

ਮੋਦੀ ਸਰਕਾਰ ਨੇ ਮਾਰੂ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਦੇਸ਼ ਵਿਚ ਲਾਕਡਾਊਨ ਲਗਾਇਆ ਹੋਇਆ ਹੈ। ਇਸ ਦੇ ਬਾਵਜੂਦ ਭਾਰਤ ਸਮੇਤ ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ।

ਹੁਣ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 74 ਹਜ਼ਾਰ 280 ਤੋਂ ਵੀ ਉੱਪਰ ਪਹੁੰਚ ਗਈ ਹੈ ਜਿਨ੍ਹਾਂ ਵਿਚੋਂ 2415 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 42 ਲੱਖ 62 ਹਜ਼ਾਰ 750 ਤੋਂ ਪਾਰ ਹੋ ਗਈ ਹੈ ਜਿਸ ਵਿਚੋਂ 2 ਲੱਖ 91 ਹਜ਼ਾਰ 980 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।