ਵੱਡਾ ਹਾਦਸਾ: ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਛੱਤੀਸਗੜ੍ਹ ਦੇ ਰਾਏਪੁਰ ਏਅਰਪੋਰਟ 'ਤੇ ਵਾਪਰਿਆ ਇਹ ਹਾਦਸਾ

Helicopter crashes

 

ਰਾਏਪੁਰ: ਛੱਤੀਸਗੜ੍ਹ ਦੇ ਰਾਏਪੁਰ ਏਅਰਪੋਰਟ 'ਤੇ ਵੱਡਾ ਹਾਦਸਾ ( Helicopter crashes) ਵਾਪਰਿਆ ਹੈ। ਇੱਕ ਹੈਲੀਕਾਪਟਰ ਹਾਦਸਾਗ੍ਰਸਤ ( Helicopter crashes)  ਹੋ ਗਿਆ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਇਹ ਕ੍ਰੈਸ਼ ਲੈਂਡਿੰਗ ਕਿਉਂ ਹੋਈ, ਕਾਰਨ ਕੀ ਸੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਦਸੇ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਇਕ ਪਾਇਲਟ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੂਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

 

ਹਾਦਸੇ ਵਿੱਚ ਹੈਲੀਕਾਪਟਰ ( Helicopter crashes) ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟੈਸਟਿੰਗ ਦੌਰਾਨ ਵਾਪਰਿਆ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਜਹਾਜ਼ ਹਾਦਸੇ ਦੇ ਮਾਮਲੇ 'ਤੇ ਟਵੀਟ ਕਰਕੇ ਦੁੱਖ ਜਤਾਇਆ। ਉਨ੍ਹਾਂ ਲਿਖਿਆ ਕਿ 'ਰਾਏਪੁਰ ਦੇ ਹਵਾਈ ਅੱਡੇ 'ਤੇ ਸਟੇਟ ਹੈਲੀਕਾਪਟਰ ਦੇ ਹਾਦਸਾਗ੍ਰਸਤ  ( Helicopter crashes)  ਹੋਣ ਬਾਰੇ ਦੁਖਦਾਈ ਸੂਚਨਾ ਮਿਲੀ ਹੈ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ, ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦਰਦਨਾਕ ਮੌਤ ਹੋ ਗਈ।

ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ ਹੈ।
ਹਹੈਲੀਕਾਪਟਰ ਕਿਸ ਕਾਰਨ ਕਰੈਸ਼-ਲੈਂਡ ਹੋਇਆ, ਇਹ ਜਾਂਚ ਦਾ ਵਿਸ਼ਾ ਹੈ। ਫਿਲਹਾਲ ਇਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਮੌਕੇ ਤੋਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਹੈਲੀਕਾਪਟਰ ( Helicopter crashes)  ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।