ਜੰਮੂ-ਕਸ਼ਮੀਰ: ਪੁਲਿਸ ਨੇ 8 ਕਿਲੋਗ੍ਰਾਮ ਹੈਰੋਇਨ ਸਮੇਤ 4 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

5 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

photo

 

ਜੰਮੂ : ਕੁਪਵਾੜਾ 'ਚ ਨਾਰਕੋ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪੀਓਜੇਕੇ ਤੋਂ ਚੱਲ ਰਹੀ ਨਸ਼ਾ ਤਸਕਰੀ ਦੇ ਖਿਲਾਫ਼ ਚਲਾਈ ਗਈ ਕਾਰਵਾਈ ਵਿਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਅੱਠ ਕਿਲੋ ਹੈਰੋਇਨ ਅਤੇ ਪੰਜ ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਥਾਣਾ ਤ੍ਰੇਹਗਾਮ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।    

ਇਹ ਵੀ ਪੜ੍ਹੋ: ਪੰਜਾਬ ਭਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

 ਇਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਫੌਜ ਨਾਲ ਮਿਲ ਕੇ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਜੁਰਹਾਮਾ ਇਲਾਕੇ ਤੋਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਦੀ ਪਛਾਣ ਯੂਸਫ ਬੋਕਰਾ, ਸ਼ੌਕਤ ਅਹਿਮਦ ਖਟਾਨਾ, ਮਰੂਫ ਅਹਿਮਦ ਮੀਰ ,ਅਵਾਨ ਰਾਮਦਾਸ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਰਣਜੀਤ ਬਾਵਾ ਤਿਆਰ ਹੈ ਦਰਸ਼ਕਾਂ ਦਾ ਦਿਲ ਜਿੱਤਣ ਲਈ ਆਪਣੀ ਫਿਲਮ "ਲਹਿੰਬਰਗਿੰਨੀ" ਦੇ ਨਾਲ।

ਸਾਰੇ ਆਪਸ ਵਿਚ ਨਸ਼ੀਲੇ ਪਦਾਰਥਾਂ ਅਤੇ ਨਕਦੀ ਦਾ ਲੈਣ-ਦੇਣ ਕਰਨ ਦੀ ਕੋਸ਼ਿਸ਼ 'ਚ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀਆਂ ਮਨਜ਼ੂਰ ਅਹਿਮਦ ਮੀਰ ਅਤੇ ਅਸਦ ਮੀਰ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜੀ ਸੀ।

ਦੋਵੇਂ ਮੂਲ ਰੂਪ ਵਿਚ ਕੁਪਵਾੜਾ ਦੇ ਰਹਿਣ ਵਾਲੇ ਹਨ। ਦੋਵੇਂ 1990 ਦੇ ਦਹਾਕੇ ਵਿਚ ਪੀਓਜੇਕੇ ਚਲੇ ਗਏ ਅਤੇ ਲਸ਼ਕਰ ਦੇ ਅੱਤਵਾਦੀ ਬਣ ਗਏ। ਉਹ ਇਸ ਸਮੇਂ ਲਾਂਚਿੰਗ ਕਮਾਂਡਰ ਵਜੋਂ ਕੰਮ ਕਰ ਰਹੇ ਸਨ। ਦੋਵੇਂ ਜੰਮੂ-ਕਸ਼ਮੀਰ ਵਿਚ ਅਤਿਵਾਦੀ ਗਤੀਵਿਧੀਆਂ ਨੂੰ ਕਾਇਮ ਰੱਖਣ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਲੱਗੇ ਹੋਏ ਹਨ।