ਕਰਨਾਟਕ ਦੇ ਲੋਕਾਂ ਨੇ ਕਾਂਗਰਸ ਦੀਆਂ ‘ਪੰਜ’ ਗਰੰਟੀਆਂ ਦੇ ਪੱਖ ’ਚ ਵੋਟ ਦਿਤੀ: ਮਲਿਕਾਰਜੁਨ ਖੜਗੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਾਰਟੀ ਦੇ ਚੰਗੇ ਪ੍ਰਦਰਸ਼ਨ ਨੂੰ ਦਸਿਆ ਜਨਤਾ ਦੀ ਜਿੱਤ

Mallikarjun Kharge

 

ਬੰਗਲੌਰ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਚੰਗੇ ਪ੍ਰਦਰਸ਼ਨ ਨੂੰ ਜਨਤਾ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੇ ਖ਼ਰਾਬ ਪ੍ਰਸ਼ਾਸਨ ਅਤੇ ਕਾਂਗਰਸ ਦੀਆਂ ਪੰਜ ਗਾਰੰਟੀਆਂ ਨੂੰ ਵੋਟ ਦਿਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕਾਂ ਨੂੰ ਅੱਜ ਸ਼ਾਮ ਤੱਕ ਬੰਗਲੌਰ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਜੋ ਸਰਕਾਰ ਬਣਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ: ਖੰਨਾ ਵਿਚ 5 ਸਾਲਾ ਬੱਚੀ ਦੀ ਖੇਤਾਂ ਵਿਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਖੜਗੇ ਨੇ ਇਥੇ ਪੱਤਰਕਾਰਾਂ ਨੂੰ ਕਿਹਾ, “ਅਸੀਂ ਸਾਰਿਆਂ (ਨਵੇਂ ਚੁਣੇ ਗਏ ਵਿਧਾਇਕਾਂ) ਨੂੰ ਸੰਦੇਸ਼ ਭੇਜਿਆ ਹੈ ਕਿ ਉਹ ਅੱਜ ਸ਼ਾਮ ਤਕ ਇਥੇ ਪਹੁੰਚ ਜਾਣ। ਉਹ ਸ਼ਾਮ ਤਕ ਇਥੇ ਆ ਜਾਣਗੇ। ਇਸ ਤੋਂ ਬਾਅਦ ਹਾਈਕਮਾਂਡ ਇਕ ਆਬਜ਼ਰਵਰ ਭੇਜੇਗੀ ਅਤੇ ਫਿਰ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਕਾਂਗਰਸ ਦੀ ਜਿੱਤ ਦਾ ਸਿਹਰਾ ਲੋਕਾਂ ਨੂੰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚੰਗੀ ਕਾਰਗੁਜ਼ਾਰੀ ਲੋਕਾਂ ਦੀ ਜਿੱਤ ਹੈ।

ਇਹ ਵੀ ਪੜ੍ਹੋ: ਅਮੀਰ ਬਣਨ ਦੇ ਪ੍ਰਭਾਵਸ਼ਾਲੀ ਤਰੀਕੇ, ਜਾਣੋ 10 ਜ਼ਰੂਰੀ ਗੱਲਾਂ ਜੋ ਤੁਹਾਨੂੰ ਅਮੀਰ ਬਣਾਉਂਦੀਆਂ ਹਨ

ਕਾਂਗਰਸ ਪ੍ਰਧਾਨ ਮੁਤਾਬਕ, ''ਲੋਕਾਂ ਨੇ ਖੁਦ ਖੜ੍ਹੇ ਹੋ ਕੇ ਸਾਡਾ ਸਮਰਥਨ ਕੀਤਾ। ਉਨ੍ਹਾਂ ਨੇ ਭਾਜਪਾ ਦੇ ਖ਼ਰਾਬ ਪ੍ਰਸ਼ਾਸਨ ਵਿਰੁਧ ਗੁੱਸਾ ਜ਼ਾਹਰ ਕਰਦਿਆਂ ਵੋਟ ਪਾਈ। ਇਸ ਤੋਂ ਪਤਾ ਲੱਗਦਾ ਹੈ ਕਿ ਕਰਨਾਟਕ ਦੇ ਵੋਟਰ ਜਾਗ ਚੁੱਕੇ ਹਨ। ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭਾਜਪਾ ਸ਼ਾਸਤ ਸੂਬਿਆਂ ਦੇ ਕਈ ਮੁੱਖ ਮੰਤਰੀਆਂ ਦੇ ਪ੍ਰਚਾਰ ਅਤੇ ਪੈਸੇ ਅਤੇ ਤਾਕਤ ਦੀ ਵਰਤੋਂ ਦੇ ਬਾਵਜੂਦ, ਲੋਕਾਂ ਨੇ ਇਕਜੁੱਟ ਹੋ ਕੇ ਕਾਂਗਰਸ ਨੂੰ ਵੋਟ ਦਿਤੀ।

ਇਹ ਵੀ ਪੜ੍ਹੋ: ਇਮਰਾਨ ਖ਼ਾਨ ਨੇ ਆਪਣੀ ਗ੍ਰਿਫ਼ਤਾਰੀ ਲਈ ਫੌਜ ਮੁਖੀ ਨੂੰ ਠਹਿਰਾਇਆ ਜ਼ਿੰਮੇਵਾਰ 

ਉਨ੍ਹਾਂ ਪਾਰਟੀ ਦੀ ਸੂਬਾ ਲੀਡਰਸ਼ਿਪ ਅਤੇ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਕਿਹਾ ਕਿ ਕਰਨਾਟਕ ਦੇ ਲੋਕਾਂ ਨੇ ਭਾਜਪਾ ਦੀ ਪੈਸੇ ਦੀ ਤਾਕਤ ਅਤੇ ਬਾਹੂਬਲ ਦੀ ਤਾਕਤ ਦੇ ਵਿਰੁਧ ਵੋਟ ਦਿਤਾ ਹੈ। ਉਨ੍ਹਾਂ ਜਿੱਤ ਲਈ ਕਰਨਾਟਕ ਦੇ ਲੋਕਾਂ ਦਾ ਧਨਵਾਦ ਵੀ ਕੀਤਾ।