Mumbai News: ਮੁੰਬਈ ' ਚ ਹੋਰਡਿੰਗ ਡਿੱਗਣ ਨਾਲ 59 ਲੋਕ ਜ਼ਖਮੀ, 3 ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖ਼ਦਸ਼ਾ ਣ ਦਾ ਖਦਸ਼ਾ
ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
Mumbai News: ਮੁੰਬਈ - ਮੁੰਬਈ ਦੇ ਘਾਟਕੋਪਰ ਇਲਾਕੇ 'ਚ ਸੋਮਵਾਰ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੌਰਾਨ ਇਕ ਪੈਟਰੋਲ ਪੰਪ 'ਤੇ ਇਕ ਹੋਰਡਿੰਗ ਡਿੱਗਣ ਨਾਲ ਘੱਟੋ-ਘੱਟ 59 ਲੋਕ ਜ਼ਖਮੀ ਹੋ ਗਏ, 3 ਦੀ ਮੌਤ ਹੋ ਜਾਣ ਦੀ ਖ਼ਬਰ ਹੈ ਅਤੇ 100 ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ਾਮ ਕਰੀਬ ਸਾਢੇ ਚਾਰ ਵਜੇ ਛੇਦਾਨਗਰ ਜਿਮਖਾਨਾ ਨੇੜੇ ਵਾਪਰਿਆ।
ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 35 ਲੋਕ ਜ਼ਖਮੀ ਹੋਏ ਹਨ ਜਦਕਿ 100 ਹੋਰ ਲੋਕਾਂ ਦੇ ਹੋਰਡਿੰਗ ਦੇ ਹੇਠਾਂ ਫਸੇ ਹੋਣ ਦਾ ਖਦਸ਼ਾ ਹੈ। ਉਨ੍ਹਾਂ ਦੱਸਿਆ ਕਿ ਐਂਬੂਲੈਂਸਾਂ ਨੂੰ ਵੀ ਮੌਕੇ 'ਤੇ ਭੇਜਿਆ ਗਿਆ ਹੈ।
ਬ੍ਰਹਿਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਦੇ ਕਮਿਸ਼ਨਰ ਭੂਸ਼ਣ ਗਗਰਾਨੀ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨ.ਡੀ.ਆਰ.ਐੱਫ.) ਦੀ ਇਕ ਟੀਮ ਵੀ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜਾਂ ਲਈ ਕਰੇਨਾਂ ਅਤੇ ਗੈਸ ਕਟਰ ਵੀ ਮੌਕੇ 'ਤੇ ਪਹੁੰਚ ਗਏ ਹਨ।
ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਰਾਜਾਵਾੜੀ ਹਸਪਤਾਲ ਲਿਜਾਇਆ ਗਿਆ ਹੈ। ’’