CBSE ਦੀ 12ਵੀਂ ਜਮਾਤ ਦੀ ਪ੍ਰੀਖਿਆ 'ਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਸ਼ਾਨਦਾਰ 96.99 ਪ੍ਰਤੀਸ਼ਤ ਨਤੀਜਾ ਆਇਆ : ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਔਸਤ ਤੋਂ ਅੱਗੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ : ਕੇਜਰੀਵਾਲ

CM Arvind Kejriwal

CBSE Class 12 Results : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਸੋਮਵਾਰ ਨੂੰ 12ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕੀਤੇ ਹਨ। ਇਸ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ X 'ਤੇ ਨਤੀਜਿਆਂ ਦੇ ਅੰਕੜੇ ਸਾਂਝੇ ਕਰਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਸੀਐਮ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, "ਸੀਬੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ 96.99 ਪ੍ਰਤੀਸ਼ਤ ਸ਼ਾਨਦਾਰ ਨਤੀਜਾ ਆਇਆ ਹੈ।"

ਰਾਸ਼ਟਰੀ ਔਸਤ ਤੋਂ ਅੱਗੇ- ਅਰਵਿੰਦ ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ ਨਾ ਸਿਰਫ ਪਿਛਲੇ ਸਾਲ ਦੇ ਸਾਡੇ ਆਪਣੇ ਪ੍ਰਦਰਸ਼ਨ ਨਾਲੋਂ ਬਿਹਤਰ ਹੈ, ਬਲਕਿ ਇਹ ਸੀਬੀਐਸਈ ਦੀ ਰਾਸ਼ਟਰੀ ਔਸਤ ਤੋਂ ਵੀ ਅੱਗੇ ਹੈ। ਦਿੱਲੀ ਦੇ ਸਰਕਾਰੀ ਸਕੂਲ ਦਾ 2022-23 ਦਾ ਨਤੀਜਾ 91.59 ਫੀਸਦੀ ਰਿਹਾ ਸੀ , 2023-24 'ਚ 96.99 ਫੀਸਦੀ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, “2023-24 ਵਿੱਚ CBSE ਕਲਾਸ 12 ਦਾ ਨਤੀਜਾ ਰਾਸ਼ਟਰੀ ਪੱਧਰ 'ਤੇ 87.98 ਪ੍ਰਤੀਸ਼ਤ ਰਿਹਾ , ਜਦੋਂ ਕਿ ਦਿੱਲੀ ਦੇ ਸਰਕਾਰੀ ਸਕੂਲ ਦਾ ਨਤੀਜਾ 96.99 ਫੀਸਦੀ ਰਿਹਾ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮੁੱਚੇ ਸਿੱਖਿਆ ਵਿਭਾਗ ਨੂੰ ਵਧਾਈ।

ਸੀਬੀਐਸਈ 12ਵੀਂ ਦੇ ਨਤੀਜਿਆਂ ਵਿੱਚ ਇਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ ਲੜਕਿਆਂ ਦੇ ਮੁਕਾਬਲੇ 6.40 ਪ੍ਰਤੀਸ਼ਤ ਵੱਧ ਹੈ।

ਦੱਸ ਦੇਈਏ ਕਿ ਇਸ ਵਾਰ ਸੀਬੀਐਸਈ 12ਵੀਂ ਦੀ ਪ੍ਰੀਖਿਆ ਵਿੱਚ ਕੁੱਲ 16 ਲੱਖ 21 ਹਜ਼ਾਰ 224 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 87.98 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਬੋਰਡ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 0.65 ਫੀਸਦੀ ਵੱਧ ਵਿਦਿਆਰਥੀ ਪਾਸ ਹੋਏ ਹਨ। ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 1,22,170 ਵਿਦਿਆਰਥੀਆਂ ਦੀ ਰਿਪੀਅਰ ਆਈ ਹੈ।