ਜਿੱਤਣ 'ਤੇ ਓਮ ਪ੍ਰਕਾਸ਼ ਚੌਟਾਲਾ ਹੀ ਬਣਨਗੇ ਸੂਬੇ ਦੇ ਮੁੱਖ ਮੰਤਰੀ : ਅਭੇ ਚੌਟਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਭੇ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਜਿੱਤਣ ਦੀ ਹਾਲਤ ਵਿਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਹੀ ਸੂਬੇ ਦੇ ....

Abhey Chautala

ਜੀਂਦ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਭੇ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਜਿੱਤਣ ਦੀ ਹਾਲਤ ਵਿਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਹੀ ਸੂਬੇ ਦੇ ਮੁੱਖ ਮੰਤਰੀ ਬਣਨਗੇ। ਚੌਟਾਲਾ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਇਨੈਲੋ-ਬਸਪਾ ਦੇ 'ਜੇਲ ਭਰੋ ਅੰਦੋਲਨ' ਤਹਿਤ ਅਨਾਜ ਮੰਡੀ ਵਿਚ ਹਜ਼ਾਰਾਂ ਲੋਕਾਂ ਦੀ ਗ੍ਰਿਫ਼ਤਾਰੀ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਦੇਸ਼ ਅਤੇ ਸੂਬੇ ਵਿਚ ਐਨਡੀਏ ਦੀ ਕਰਾਰੀ ਹਾਰ ਹੋਵੇਗੀ।

ਚੌਟਾਲਾ ਨੇ ਕਿਹਾ ਕਿ ਭਾਜਪਾ ਅਹਿਮ ਅਹੁਦਿਆਂ 'ਤੇ ਆਰਐਸਐਸ ਦੇ ਕਾਰਕੁਨਾਂ ਨੂੰ ਬਿਠਾਉਣਾ ਚਾਹੁੰਦੀ ਹੈ। ਹਰਿਆਣਾ ਦੇ ਸੀਨੀਅਰ ਅਧਿਕਾਰੀ ਦੁਆਰਾ ਮਹਿਲਾ ਅਧਿਕਾਰੀ ਨਾਲ ਛੇੜਛਾੜ ਦੇ ਮਸਲੇ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦੀ ਤੁਰਤ ਜਾਂਚ ਕਰਾਉਣੀ ਚਾਹੀਦੀ ਹੈ ਅਤੇ ਜਿਹੜਾ ਵੀ ਦੋਸ਼ੀ ਹੈ, ਉਸ ਨੂੰ ਤੁਰਤ ਸਜ਼ਾ ਮਿਲਣੀ ਚਾਹੀਦੀ ਹੈ। ਚੌਟਾਲਾ ਨੇ ਕਿਹਾ ਕਿ ਕਾਂਗਰਸੀ ਅਪਣਾ ਵਜੂਦ ਬਚਾਉਣ ਲਈ ਕਦੇ ਰੱਥ ਤੇ ਕਦੇ ਸਾਈਕਲ ਯਾਤਰਾ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਲਿੰਕ ਨਹਿਰ ਦੇ ਮਸਲੇ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਮਾਮਲਾ ਟਾਲਣ ਦਾ ਯਤਨ ਕਰ ਰਹੀ ਹੈ। (ਏਜੰਸੀ)