Covid -19 : ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ 

ਏਜੰਸੀ

ਖ਼ਬਰਾਂ, ਰਾਸ਼ਟਰੀ

-ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਤੇ ਘੱਟ ਤੋਂ ਘੱਟ ਇੱਕ ਮੀਟਰ ਦੀ ਸਰੀਰਕ ਦੂਰੀ ਜ਼ਰੂਰੀ 

new advisory for covid 19

-ਸਾਰੇ ਵਸਨੀਕਾਂ ਨੂੰ ਬੂਸਟਰ ਡੋਜ਼ ਲਗਵਾਉਣ ਦੀ ਸਲਾਹ 
-ਲੋੜ ਤੋਂ ਬਗ਼ੈਰ ਨਾ ਕਰੋ ਯਾਤਰਾ
ਚੰਡੀਗੜ੍ਹ :
ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ ਇਜ਼ਾਫ਼ਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਬਿਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਵਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਹੁਣ ਚੰਡੀਗੜ੍ਹ ਸਿਹਤ ਵਿਭਾਗ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਵਿਚ ਉਨ੍ਹਾਂ ਨੇ ਸ਼ਹਿਰ ਦੇ ਵਸਨੀਕਾਂ ਨੂੰ ਕੁੱਝ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਵਿਭਾਗ ਵਲੋਂ ਜਾਰੀ ਇਸ ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਹੁਣ ਚੰਡੀਗੜ੍ਹ ਵਿਚ ਮਾਸਕ ਪਾਉਣਾ ਲਾਜ਼ਮੀ ਹੋਵੇਗਾ ਅਤੇ ਨਾਲ ਹੀ ਜਨਤਕ ਥਾਵਾਂ 'ਤੇ ਘੱਟ ਤੋਂ ਘੱਟ ਇੱਕ ਮੀਟਰ ਦੀ ਦੂਰੀ ਵੀ ਜ਼ਰੂਰੀ ਹੈ।

ਇਸ ਤੋਂ ਇਲਾਵਾ ਨਵੀਆਂ ਹਦਾਇਤਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਲੋੜੀਂਦਾ ਨਾ ਹੋਵੇ ਤਾਂ ਯਾਤਰਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਖੁਦ ਵੀ ਅਤੇ ਬੱਚਿਆਂ ਨੂੰ ਵੀ ਬੂਸਟਰ ਡੋਜ਼ ਲਗਵਾਈ ਜਾਵੇ। ਇਸ ਤੋਂ ਇਲਾਵਾ ਖੰਘ ਜਾਂ ਛਿੱਕ ਵੇਲੇ ਹਮੇਸ਼ਾ ਮੂੰਹ ਢੱਕਣ ਦੀ ਸਲਾਹ ਦਿਤੀ ਗਈ ਹੈ ਅਤੇ ਜੇਕਰ ਤਬੀਅਤ ਨਹੀਂ ਠੀਕ ਤਾਂ ਡਾਕਟਰ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ। ਵਿਭਾਗ ਵਲੋਂ ਹੈਲਪ ਲਾਈਨ ਨੰਬਰ ਵੀ ਦਿਤੇ ਗਏ ਹਨ ਜਿਸ 'ਤੇ ਕੋਵਿਦ ਲੱਛਣ ਦਿਸਣ 'ਤੇ ਸੰਪਰਕ ਕੀਤਾ ਜਾ ਸਕਦਾ ਹੈ।