ਜੰਮੂ-ਕਸ਼ਮੀਰ: ਸਾਂਬਾ 'ਚ ਦੋ ਗੁੱਟਾਂ ਵਿਚਾਲੇ ਝੜਪ ਦੌਰਾਨ ਹੋਈ ਗੋਲੀਬਾਰੀ, ਪੰਜਾਬੀ ਸਣੇ ਤਿੰਨ ਲੋਕ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਮੁਲਜ਼ਮਾਂ ਨੂੰ ਹੈਰੋਇਨ ਅਤੇ ਨਕਦੀ ਸਣੇ ਕੀਤਾ ਗ੍ਰਿਫ਼ਤਾਰ

3 injured in firing incident involving narcotic smugglers in Samba

 

ਸਾਂਬਾ:  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਇਲਾਕੇ ਵਿਚ ਸੋਮਵਾਰ ਤੜਕੇ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਹੋਈ ਗੋਲੀਬਾਰੀ ਦੀ ਘਟਨਾ ਵਿਚ ਇਕ ਪੰਜਾਬੀ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਪਾਕਿਸਤਾਨ ਦੀ ਜੇਲ 'ਚ ਭਾਰਤੀ ਕੈਦੀ ਦੀ ਮੌਤ, ਅਟਾਰੀ-ਵਾਹਗਾ ਸਰਹੱਦ ਰਸਤੇ ਵਤਨ ਪਹੁੰਚੀ ਦੇਹ  

ਉਨ੍ਹਾਂ ਦਸਿਆ ਕਿ ਰਾਮਗੜ੍ਹ ਦੇ ਰੰਗੂਰ ਬੱਸ ਸਟੈਂਡ ਨੇੜੇ ਤੜਕੇ 4 ਵਜੇ ਦੇ ਕਰੀਬ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਪੰਜਾਬ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 2.80 ਕਿਲੋ ਹੈਰੋਇਨ ਅਤੇ 93,200 ਰੁਪਏ ਦੀ ਨਕਦੀ, ਇਕ ਪਿਸਤੌਲ, ਇਕ ਮੈਗਜ਼ੀਨ ਅਤੇ ਕੁਝ ਰੌਂਦ ਬਰਾਮਦ ਹੋਏ ਹਨ। ਸੀਨੀਅਰ ਪੁਲਿਸ ਕਪਤਾਨ ਬੇਨਮ ਤੋਸ਼ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਜਾਂਚ ਦੀ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ 9 ਸਾਲਾ ਅਰਜਿਤ ਸ਼ਰਮਾ ਨੇ ਵਧਾਇਆ ਦੇਸ਼ ਦਾ ਮਾਣ, 14300 ਫੁੱਟ ਉੱਚੇ ਮਿਨਕਿਆਨੀ ਦੱਰਾ ’ਤੇ ਲਹਿਰਾਇਆ ਤਿਰੰਗਾ

ਮੁਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਅਧਿਕਾਰੀਆਂ ਨੇ ਦਸਿਆ ਕਿ ਚੰਡੀਗੜ੍ਹ ਰਜਿਸਟ੍ਰੇਸ਼ਨ ਨੰਬਰ ਵਾਲੀ ਗੱਡੀ 'ਚ ਸਵਾਰ ਹੋ ਕੇ ਪੰਜਾਬ ਦੇ ਤਿੰਨ ਵਿਅਕਤੀ ਰੰਗੂਰ ਪਹੁੰਚੇ ਅਤੇ ਕਥਿਤ ਤੌਰ 'ਤੇ ਕੁੱਝ ਸਥਾਨਕ ਲੋਕਾਂ 'ਤੇ ਗੋਲੀਆਂ ਚਲਾ ਦਿਤੀਆਂ। ਉਨ੍ਹਾਂ ਦਸਿਆ ਕਿ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ’ਤੇ ਭੰਨਤੋੜ ਦਾ ਮਾਮਲਾ, NIA ਵਲੋਂ ਜਾਰੀ ਕੀਤੀ ਗਈ ਵੀਡੀਉ 

ਅਧਿਕਾਰੀਆਂ ਮੁਤਾਬਕ ਗੋਲੀਬਾਰੀ 'ਚ ਸਥਾਨਕ ਨਾਗਰਿਕ ਸੁਨੀਲ ਕੁਮਾਰ (25), ਐਸ ਕੁਮਾਰ (23) ਅਤੇ ਅੰਮ੍ਰਿਤਸਰ ਨਿਵਾਸੀ ਸੰਨੀ ਕੁਮਾਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਘਟਨਾ ਦੇ ਸਬੰਧ ਵਿਚ ਤਰਨਤਾਰਨ ਦੇ ਰਹਿਣ ਵਾਲੇ ਸਤਿੰਦਰਪਾਲ ਸਿੰਘ ਅਤੇ ਜਗਪ੍ਰੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।