ਦਿੱਲੀ ਹਵਾਈ ਅੱਡੇ ’ਤੇ ਲੈਂਡਿੰਗ ਸਮੇਂ ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ.ਜੀ.ਸੀ.ਏ. ਨੇ ਘਟਨਾ ਦੀ ਜਾਂਚ ਦੇ ਹੁਕਮ ਦਿਤੇ ਹਨ।

IndiGo aircraft suffers tail strike on arrival at Delhi airport


ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 11 ਜੂਨ ਨੂੰ ਲੈਂਡਿੰਗ ਦੌਰਾਨ ਇੰਡੀਗੋ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ.ਜੀ.ਸੀ.ਏ. ਨੇ ਘਟਨਾ ਦੀ ਜਾਂਚ ਦੇ ਹੁਕਮ ਦਿਤੇ ਹਨ।

ਇਹ ਵੀ ਪੜ੍ਹੋ: ਬਿਹਾਰ : ਜੀਤਨ ਮਾਂਝੀ ਦੇ ਪੁੱਤਰ ਨੇ ਨਿਤੀਸ਼ ਮੰਤਰੀ ਮੰਡਲ ਤੋਂ ਅਸਤੀਫ਼ਾ ਦਿਤਾ 

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਡੀ.ਜੀ.ਸੀ.ਏ. ਦੇ ਹੁਕਮਾਂ 'ਤੇ ਏਅਰਲਾਈਨ ਨੇ ਚਾਲਕ ਦਲ ਦੇ ਮੈਂਬਰਾਂ ਨੂੰ ਉਡਾਣ ਭਰਨ ਤੋਂ ਵੀ ਰੋਕ ਦਿਤਾ ਹੈ। ਇੰਡੀਗੋ ਨੇ ਇਕ ਬਿਆਨ 'ਚ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ ਚੰਨੀ

ਅਧਿਕਾਰੀ ਨੇ ਕਿਹਾ, "11 ਜੂਨ ਨੂੰ ਇੰਡੀਗੋ ਏਅਰਕ੍ਰਾਫਟ ਏ321 ਨਿਓ ਕੋਲਕਾਤਾ ਤੋਂ ਦਿੱਲੀ ਲਈ ਉਡਾਣ ਨੰਬਰ 6E-6183 ਚਲ ਰਿਹਾ ਸੀ ਅਤੇ ਦਿੱਲੀ 'ਤੇ ਉਤਰਦੇ ਸਮੇਂ ਇਸ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾ ਗਿਆ।"

ਇਹ ਵੀ ਪੜ੍ਹੋ: ਚੰਡੀਗੜ੍ਹ, ਪੰਜਾਬ, ਦਿੱਲੀ-NCR ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਲੱਗੇ ਭੂਚਾਲ ਦੇ ਝਟਕੇ

ਡੀ.ਜੀ.ਸੀ.ਏ. ਅਧਿਕਾਰੀ ਨੇ ਕਿਹਾ ਕਿ ਦਿੱਲੀ ਵਿਚ ਲੈਂਡਿੰਗ ਤਕ ਉਡਾਣ ਆਮ ਸੀ, ਅਤੇ ਚਾਲਕ ਦਲ ਨੇ ਇਸ ਦੇ ਰਨਵੇਅ 27 ਦੇ ਨੇੜੇ ਪਹੁੰਚਦੇ ਹੋਏ ਮਹਿਸੂਸ ਕੀਤਾ ਕਿ ਉਹ ਆਮ ਨਾਲੋਂ ਜ਼ਿਆਦਾ ਸਮਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਟਕਰਾਉਣ ਕਾਰਨ ਜਹਾਜ਼ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ।