ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਕੀਤਾ ਇਨਕਾਰ
ਕਿਹਾ, ਅਰਜ਼ੀ ਦੇਣ ਵਿਚ ਹੋਈ ਦੇਰੀ
ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਇਨਕਾਰ ਕਰ ਦਿਤਾ ਹੈ। ਅਦਾਲਤ ਨੇ ਕਿਹਾ ਕਿ ਅਰਜ਼ੀ ਵਿਚ ਦੇਰੀ ਹੋਈ ਹੈ। ਦੋਵੇਂ ਮੁਲਜ਼ਮ ਐਨ.ਆਈ.ਏ. ਦੇ ਇਕ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹਨ। ਮੁਲਜ਼ਮ ਕਥਿਤ ਤੌਰ ’ਤੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਡੱਲਾ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ: ਯੂਨੈਸਕੋ 'ਚ ਮੁੜ ਸ਼ਾਮਲ ਹੋਵੇਗਾ ਅਮਰੀਕਾ
ਡਿਊਟੀ ਮੈਟਰੋਪੋਲੀਟਨ ਮੈਜਿਸਟਰੇਟ ਈਸ਼ਾ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਅਦਾਲਤ ਨੇ ਕਿਹਾ ਕਿ ਸਵੇਰੇ 11:55 'ਤੇ ਅਰਜ਼ੀ ਦਾਇਰ ਕੀਤੀ ਗਈ ਅਤੇ ਲੁਧਿਆਣਾ ਪਹੁੰਚਣ 'ਚ 5-6 ਘੰਟੇ ਦਾ ਸਮਾਂ ਲੱਗੇਗਾ।
ਇਹ ਵੀ ਪੜ੍ਹੋ: ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਅਤੇ ਅਮਰੀਕ ਸਿੰਘ ਦਾ ਟਰਾਂਜ਼ਿਟ ਰਿਮਾਂਡ ਦੇਣ ਤੋਂ ਕੀਤਾ ਇਨਕਾਰ
ਜੱਜ ਨੇ ਕਿਹਾ, "ਜੇਕਰ ਦੋਸ਼ੀ ਨੂੰ ਸਬੰਧਤ ਅਦਾਲਤ ਜਗਰਾਉਂ ਵਿਚ ਪੇਸ਼ ਕੀਤਾ ਜਾਣਾ ਸੀ, ਤਾਂ ਜਾਂਚ ਅਧਿਕਾਰੀ ਨੂੰ ਸਮੇਂ ਸਿਰ ਅਰਜ਼ੀ ਦਾਇਰ ਕਰਨੀ ਚਾਹੀਦੀ ਸੀ... ਇਹ ਅਰਜ਼ੀ ਦੇਰੀ ਨਾਲ ਆਈ ਹੈ।" ਪੰਜਾਬ ਪੁਲਿਸ ਨੇ ਲੁਧਿਆਣਾ ਦੇ ਜਗਰਾਉਂ ਸਦਨ ਵਿਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿਚ ਟਰਾਂਜ਼ਿਟ ਰਿਮਾਂਡ ਮੰਗਿਆ ਸੀ।
ਇਹ ਵੀ ਪੜ੍ਹੋ: ਪੁਣੇ ਪੁਲਿਸ ਦੀ ਵੱਡੀ ਕਾਮਯਾਬੀ, IPL ਸੱਟੇਬਾਜ਼ੀ ਰੈਕੇਟ ਦਾ ਪਰਦਾਫਾਸ਼, 53 ਲੋਕ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਜਨਵਰੀ 2023 ਵਿਚ ਜਬਰੀ ਵਸੂਲੀ, ਆਰਮਜ਼ ਐਕਟ ਅਤੇ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਅਦਾਲਤ ਨੇ 6 ਜੂਨ ਨੂੰ ਦੋਵੇਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਸੀ। ਇਨ੍ਹਾਂ ਨੂੰ ਮਨੀਲਾ (ਫਿਲੀਪੀਨਜ਼) ਤੋਂ ਡਿਪੋਰਟ ਕਰਨ ਮਗਰੋਂ 19 ਮਈ ਨੂੰ ਆਈ.ਜੀ.ਆਈ. ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।