ਬਾਰਾਮੂਲਾ ਵਿਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਐਤਵਾਰ ਨੂੰ ਤਿੰਨ ਅਤਿਵਾਦੀ ਮਾਰੇ ਗਏ।
Three militants killed during clashes in Baramulla
ਸ੍ਰੀਨਗਰ, 12 ਜੁਲਾਈ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਐਤਵਾਰ ਨੂੰ ਤਿੰਨ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਮਗਰੋਂ ਸੋਪੋਰ ਸ਼ਹਿਰ ਦੇ ਰੇਬਨ ਇਲਾਕੇ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਦਸਿਆ ਕਿ ਤਲਾਸ਼ੀ ਮੁਹਿੰਮ ਐਤਵਾਰ ਤੜਕੇ ਕਰੀਬ ਚਾਰ ਵਜੇ ਉਸ ਵੇਲੇ ਮੁਕਾਬਲੇ ਵਿਚ ਬਦਲ ਗਈ ਜਦ ਉਥੇ ਲੁਕੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਹੋਇਆ। (ਏਜੰਸੀ)