ਰਾਜਸਥਾਨ ਤੇ ਜੰਮੂ-ਕਸ਼ਮੀਰ ਲਈ 'ਓਰੇਂਜ ਅਲਰਟ' ਜਾਰੀ, ਅਜਿਹਾ ਰਹੇਗਾ ਬਾਕੀ ਇਲਾਕਿਆਂ ਦਾ ਮੌਸਮ  

ਏਜੰਸੀ

ਖ਼ਬਰਾਂ, ਰਾਸ਼ਟਰੀ

ਯੂਪੀ ਅਤੇ ਰਾਜਸਥਾਨ ਵਿਚ ਬਿਜਲੀ ਡਿੱਗਣ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 

'Orange alert' issued for Rajasthan and Jammu and Kashmir

ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕਿਆਂ ਵਿਚ ਅਜੇ ਵੀ ਦੱਖਣ ਪੱਛਮੀ ਮੌਨਸੂਨ ਦੀ ਬਾਰਸ਼ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਪਹਾੜੀ ਰਾਜਾਂ ਵਿਚ ਭਾਰੀ ਬਾਰਸ਼ ਨੇ ਤਬਾਹੀ ਮਚਾ ਕੇ ਰੱਖ ਦਿੱਤੀ ਹੈ ਅਤੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਉਤਰਾਖੰਡ ਦੇ ਕਈ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਯੂਪੀ ਅਤੇ ਰਾਜਸਥਾਨ ਵਿਚ ਬਿਜਲੀ ਡਿੱਗਣ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ -  ਪੰਜਾਬ ਦਾ ਬਿਜਲੀ ਸੰਕਟ ਹਮੇਸ਼ਾ ਲਈ ਟਾਲਣ ਵਾਸਤੇ, ਮਾਹਰ ਕੋਈ ਯੋਜਨਾ ਬਣਾਉਣ, ਸਿਆਸਤਦਾਨ ਨਹੀਂ!

ਇਹ ਵੀ ਪੜ੍ਹੋ -  ਬਰਗਾੜੀ ਇਨਸਾਫ਼ ਮੋਰਚੇ ਦੇ ਹੱਕ ’ਚ ਪੰਜ ਸਿੰਘਾਂ ਦੇ 9ਵੇਂ ਜਥੇ ਨੇ ਦਿਤੀ ਗਿ੍ਰਫ਼ਤਾਰੀ

ਯੂ ਪੀ ਲਈ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਦਿੱਲੀ ਬਾਰੇ ਇਕ ਨਵਾਂ ਅਨੁਮਾਨ ਜਾਰੀ ਕੀਤਾ ਹੈ, ਜਿਸ ਦੇ ਤਹਿਤ ਰਾਜਧਾਨੀ ਵਿਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਇਲਾਕਿਆਂ ਲਈ ਭਾਰੀ ਬਾਰਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਰਾਜਸਥਾਨ ਅਤੇ ਜੰਮੂ-ਕਸ਼ਮੀਰ ਲਈ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ, ਜਦੋਂਕਿ ਭਾਰੀ ਬਾਰਿਸ਼ ਦੀ ਚਿਤਾਵਨੀ ਦੇ ਨਾਲ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਦੱਖਣ-ਪੱਛਮੀ ਮਾਨਸੂਨ, ਜੋ ਕਿ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਹੁੰਚਿਆ ਹੈ, ਸੋਮਵਾਰ ਨੂੰ ਭਾਰੀ ਬਾਰਿਸ਼ ਲੈ ਕੇ ਆਇਆ, ਪਰ ਦਿੱਲੀ ਅਤੇ ਹਰਿਆਣਾ ਦੇ ਕੁਝ ਹਿੱਸੇ ਅਜੇ ਵੀ ਮੀਂਹ ਦੀ ਉਡੀਕ ਵਿੱਚ ਹਨ। ਮੌਸਮ ਵਿਭਾਗ ਦੇ ਆਰੇਂਜ ਅਲਰਟ ਨੂੰ ਯੈਲੋ ਅਲਰਟ ਤੋਂ ਵਧੇਰੇ ਗੰਭੀਰ ਮੰਨਿਆ ਜਾਂਦਾ ਹੈ। ਇਸ ਦਾ ਅਰਥ ਹੈ ਕਿ ਅਜਿਹੇ ਖੇਤਰਾਂ ਵਿਚ ਖ਼ਰਾਬ ਮੌਸਮ ਜਾਨ-ਮਾਲ ਦਾ ਨੁਕਸਾਨ ਕਰ ਸਕਦਾ ਹੈ। ਓਰੇਂਜ ਅਲਰਟ ਵਿਚ ਲੋਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਨੁਕਸਾਨ ਤੋਂ ਬਚਿਆ ਜਾ ਸਕੇ। ਸਭ ਤੋਂ ਖਤਰਨਾਕ ਰੈਡ ਅਲਰਟ ਦੇ ਬਾਅਦ ਓਰੇਂਜ ਅਲਰਟ ਦਾ ਨੰਬਰ ਆਉਂਦਾ ਹੈ। 

ਸੋਮਵਾਰ ਨੂੰ ਉੱਤਰੀ ਭਾਰਤ ਦੇ ਕਈ ਰਾਜਾਂ ਵਿਚ ਅਸਮਾਨੀ ਬਿਜਲੀ ਡਿੱਗਣ ਕਰ ਕੇ ਅਤੇ ਭਾਰੀ ਬਾਰਿਸ਼ ਕਰ ਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਿਮਾਚਲ ਅਤੇ ਜੰਮੂ ਦੇ ਕੁੱਝ ਹਿੱਸਿਆਂ ਵਿਚ ਭਾਰੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਆਮ ਜਨਜੀਵਨ ਨੂੰ ਵਿਗਾੜ ਦਿੱਤਾ। ਇਸ ਤੋਂ ਇਲਾਵਾ, ਕਈ ਰਾਜਾਂ ਵਿੱਚ ਬਿਜਲੀ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵਧ ਕੇ 71 ਹੋ ਗਈ ਹੈ।

ਇਕੱਲੇ ਉੱਤਰ ਪ੍ਰਦੇਸ਼ ਵਿਚ ਹੀ ਬਿਜਲੀ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ, ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਲਈ 'ਰੈਡ ਅਲਰਟ' ਜਾਰੀ ਕੀਤਾ ਗਿਆ ਹੈ, ਜਦਕਿ ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਅਸਾਮ ਦੇ ਕੁਝ ਹਿੱਸਿਆਂ ਲਈ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਕੇਰਲ ਦੇ ਕੁਝ ਹਿੱਸਿਆਂ ਲਈ ‘ਯੈਲੋ ਅਲਰਟ' ਜਾਰੀ ਕੀਤਾ ਹੈ।