ਦੋ ਦਿਨ ਦੇ ਦੌਰੇ ’ਤੇ ਫਰਾਂਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਦਿਤਾ ਗਿਆ ਗਾਰਡ ਆਫ਼ ਆਨਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਫਰਾਂਸ ਦੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਕੀਤਾ ਸ਼ਾਨਦਾਰ ਸਵਾਗਤ

Prime Minister Modi receives a ceremonial welcome in Paris

 

ਪੈਰਿਸ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੀ ਰਾਜਧਾਨੀ ਪੈਰਿਸ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਪੈਰਿਸ ਦੇ ਓਰਲੀ ਹਵਾਈ ਅੱਡੇ 'ਤੇ ਉਤਰਿਆ, ਜਿਥੇ ਫਰਾਂਸ ਦੇ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿਤਾ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਸ਼ਾਮ ਸਾਢੇ ਸੱਤ ਵਜੇ ਸੈਨੇਟ ਪਹੁੰਚਣਗੇ ਅਤੇ ਸੈਨੇਟ ਦੇ ਪ੍ਰਧਾਨ ਗੇਰਾਡ ਲਾਰਚਰ ਨਾਲ ਮੁਲਾਕਾਤ ਕਰਨਗੇ। ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 8:45 ਵਜੇ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਨਾਲ ਮੁਲਾਕਾਤ ਕਰਨਗੇ।

ਉਹ ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 11 ਵਜੇ ਵੱਕਾਰੀ ਲਾ ਸੀਨ ਮਿਊਜ਼ੀਕਲ ਵਿਚ ਭਾਰਤੀ ਭਾਈਚਾਰੇ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਦੇਰ ਰਾਤ 00:30 ਵਜੇ  ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੁਆਰਾ ਆਯੋਜਤ ਨਿੱਜੀ ਰਾਤ ਦੇ ਖਾਣੇ ਲਈ ਐਲੀਸੀ ਪੈਲੇਸ ਪਹੁੰਚਣਗੇ।