ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਬਲਜੀਤ ਸਿੰਘ ਦਾਦੂਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜ੍ਹੀ ਚੋਣ

Baljit Singh Daduwal

ਗੁਹਲਾ ਚੀਕਾ : ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਾਫੀ ਰੌਲੇ-ਰੱਪੇ ਦੌਰਾਨ ਹੋਈਆਂ ਹਨ, ਜਿਸ ਵਿਚ ਦੋਵੇਂ ਧੜੇ ਅਪਣੀ-ਅਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਚੋਣਾਂ ਦਾ ਸਮਾਂ ਸਵੇਰੇ 10 ਤੋਂ 2 ਵਜੇ ਤਕ ਦਾ ਸੀ ਪਰ ਕੁਝ ਅੜਚਨਾਂ ਕਾਰਨ ਕੁਝ ਦੇਰ ਲਈ ਚੋਣ ਪ੍ਰਕਿਰਿਆ ਨੂੰ ਰੋਕਣਾ ਪਿਆ ਜਿਸ ਕਰ ਕੇ 3 ਵਜੇ ਚੋਣ ਪ੍ਰਕਿਰਿਆ ਸਮਾਪਤ ਹੋਈ।

ਜੇਤੂ ਉਮੀਦਵਾਰ ਦੇ ਨਾਮ ਚੋਣ ਅਧਿਕਾਰੀ ਦਰਸ਼ਨ ਸਿੰਘ ਬਰਾੜੀ ਨੇ ਐਲਾਨੇ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦਸਿਆ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ 36 ਮੈਂਬਰ ਵਿਚੋਂ 19 ਵੋਟਾਂ ਪਇਆਂ ਜਿਨ੍ਹਾਂ ਨੂੰ ਜੇਤੂ ਕਰਾਰ ਦਿਤਾ ਜਾਂਦਾ ਹੈ ਜੋ ਕਿ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਹੋਣਗੇ।

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦਸਿਆ ਕਿ ਉਹ ਪ੍ਰਧਾਨ ਵਜੋਂ ਪੂਰੀ ਨਿਸ਼ਠਾ ਨਾਲ ਗੁਰੂ ਘਰ ਦੀ ਸੇਵਾ ਕਰਨਗੇ, ਜੋ ਉਨ੍ਹਾਂ ਚੋਣ ਤੋਂ ਪਹਿਲਾਂ ਸੰਗਤ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ਤਾਂ ਕਿ ਸੰਗਤ ਨੂੰ ਵਿਸ਼ਵਾਸ ਹੋਵੇ ਕਿ ਮੈਂ ਗੁਰੂ ਘਰ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਸੇਵਾਵਾਂ ਨਿਭਾਵਾਂਗਾ ਤੇ ਗੁਰਦਵਾਰਾ ਸਾਹਿਬ ਤੇ ਬਚਿਆਂ ਦੀ ਸਿਖਿਆ ਵਲ ਵਧ ਤੋਂ ਵਧ ਧਿਆਨ ਰਖਿਆ ਜਾਵੇਗਾ। ਉਨ੍ਹਾਂ ਨੇ ਪ੍ਰਸ਼ਾਸਨ ਦਾ ਵੀ ਧਨਵਾਦ ਕੀਤਾ ਕਿ ਪ੍ਰਸ਼ਾਸਨ ਨੇ ਨਿਰਵਿਘਨ ਚੋਣਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।