ਦੇਸ਼ ਦੇ ਕਈ ਹਿੱਸਿਆਂ ਵਿਚ ਅਗਲੇ 2-3 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਨੁਮਾਨ!

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਉਤਰ ਪਾਰਤ 'ਚ ਵੀ ਭਾਰੀ ਮੀਂਹ ਦਾ ਅਲਰਟ

Heavy Rain

ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿਚ ਅਗਲੇ 2-3 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਪੱਧਰ ਦਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਹ ਅਨੁਮਾਨ ਲਾਇਆ ਹੈ।  ਵਿਭਾਗ ਨੇ ਦਸਿਆ ਕਿ ਉੱਤਰੀ ਪਛਮੀ ਬੰਗਾਲ ਦੀ ਖਾੜੀ ਵਿਚ ਉੱਤਰੀ ਉੜੀਸਾ ਅਤੇ ਪਛਮੀ ਬੰਗਾਲ ਦੇ ਕੰਢਿਆਂ ਲਾਗੇ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ।

ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਮਿਜ਼ਾਜ ਅਤੇ ਅਰਬ ਸਾਗਰ ਤੋਂ ਨਮੀ ਨਾਲ ਦਖਣੀ ਪੂਰਬੀ ਹਵਾਵਾਂ ਦੇ ਅਗਲੇ ਦੋ ਤਿੰਨ ਦਿਨਾਂ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ ਜਿਸ ਨਾਲ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਵਿਭਾਗ ਨੇ ਕਿਹਾ ਕਿ ਉੱਤਰ ਭਾਰਤ ਦੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂਪੀ, ਪੂਰਬੀ ਰਾਜਸਥਾਨ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਦੇਸ਼ ਦੇ ਪਛਮੀ ਹਿੱਸਿਆਂ ਗੁਜਰਾਤ, ਗੋਆ, ਕੋਂਕਣ, ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ ਅਤੇ ਭਾਰਤ ਦੇ ਦਰਮਿਆਨੇ ਹਿੱਸਿਆਂ ਵਿਚ ਵੀ ਅਗਲੇ 4-5 ਦਿਨਾਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।

ਵਿਭਾਗ ਨੇ ਕਿਹਾ, 'ਗੁਜਰਾਤ ਵਿਚ ਅਗਲੇ ਦੋ ਦਿਨਾਂ ਦੌਰਾਨ ਅਤੇ ਮੱਧ ਮਹਾਰਾਸ਼ਟਰ ਦੇ ਕੰਢੀ ਖੇਤਰਾਂ ਵਿਚ ਅਗਲੇ 24 ਵਿਚ ਬਹੁਤ ਭਾਰੀ ਮੀਂਹ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਦਸਿਆ ਕਿ ਉੜੀਸਾ, ਆਂਧਰਾ ਪ੍ਰਦੇਸ਼ ਦੇ ਕੰਢੀ ਇਲਾਕਿਆਂ ਅਤੇ ਤੇਲੰਗਾਨਾ ਵਿਚ ਵੀ ਅਗਲੇ 2-3 ਦਿਨਾਂ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।