ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ- Online ਨਹੀਂ ਹੋ ਸਕਦੀ NEET ਦੀ ਪ੍ਰੀਖਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਖਲ ਕਰ ਕੇ ਕਿਹਾ ਹੈ ਕਿ NEET ਦੀ ਪ੍ਰੀਖਿਆ ਆਨਲਾਈਨ ਨਹੀਂ ਹੋ ਸਕਦੀ।

Exam

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਖਲ ਕਰ ਕੇ ਕਿਹਾ ਹੈ ਕਿ NEET ਦੀ ਪ੍ਰੀਖਿਆ ਆਨਲਾਈਨ ਨਹੀਂ ਹੋ ਸਕਦੀ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਭਾਰਤ ਤੋਂ ਬਾਹਰ ਪ੍ਰੀਖਿਆ ਦਾ ਕੇਂਦਰ ਰੱਖਣਾ ਸੰਭਵ ਨਹੀਂ ਹੈ। ਇਕ ਗੈਰ ਸਰਕਾਰੀ ਸੰਗਠਨ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਕੇ ਮੰਗ ਕੀਤੀ ਸੀ ਕਿ ਖਾੜੀ ਦੇ ਦੇਸ਼ਾਂ ਵਿਚ ਰਹਿ ਰਹੇ ਵਿਦਿਆਰਥੀਆਂ ਲਈ NEET ਦੀ ਆਨਲਾਈਨ ਪ੍ਰੀਖਿਆ ਹੋਣੀ ਚਾਹੀਦੀ ਹੈ ਜਾਂ ਫਿਰ ਉਹਨਾਂ ਦੇਸ਼ਾਂ ਦੇ ਵਿਦਿਆਰਥੀਆਂ ਲਈ ਵੱਖਰਾ ਪ੍ਰੀਖਿਆ ਕੇਂਦਰ ਹੋਣਾ ਚਾਹੀਦਾ ਹੈ।

ਇਹ ਵਿਦਿਆਰਥੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਪ੍ਰੀਖਿਆ ਦੇਣ ਨਹੀਂ ਆ ਸਕਦੇ ਹਨ। ਪਰ ਇਸ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਕਿਹਾ ਕਿ ਅਜਿਹਾ ਕਰਨਾ ਸੰਭਵ ਨਹੀਂ ਹੈ। ਦੱਸ ਦਈਏ ਕਿ NEET ਦੀ ਪ੍ਰੀਖਿਆ 13 ਸਤੰਬਰ ਨੂੰ ਅਯੋਜਿਤ ਕੀਤੀ ਜਾਵੇਗੀ ਅਤੇ ਇਸ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਕੇਰਲ ਵਿਚ ਕੋਵਿਡ-19 ਦਾ ਪ੍ਰਕੋਪ ਦੇਖਦੇ ਹੋਏ NEET ਦੀ ਪ੍ਰੀਖਿਆ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਖਾਸ ਵਿਵਸਥਾ ਕੀਤੀ ਜਾ ਰਹੀ ਹੈ। ਸੂਬੇ ਦੇ ਸਿਹਤ ਵਿਭਾਗ ਦੇ ਆਦੇਸ਼ ਅਨੁਸਾਰ ਹੋਰ ਸੂਬਿਆਂ ਤੋਂ ਕੇਰਲ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ 14 ਦਿਨ ਲਈ ਕੁਆਰੰਟੀਨ ਰਹਿਣਾ ਹੋਵੇਗਾ।

ਜੇਕਰ ਵਿਦਿਆਰਥੀ ਦੇ ਨਾਲ ਕੋਈ ਹੋਰ ਵਿਅਕਤੀ ਵੀ ਪਹੁੰਚ ਰਿਹਾ ਹੈ ਤਾਂ ਉਸ ‘ਤੇ ਵੀ ਇਹ ਨਿਯਮ ਲਾਗੂ ਹੋਵੇਗਾ। ਇਸ ਤੋਂ ਇਲਾਵਾ ਕੁਆਰੰਟੀਨ ਕੀਤੇ ਗਏ ਵਿਦਿਆਰਥੀਆਂ ਲਈ ਵੱਖਰੇ ਕੇਂਦਰ ਬਣਾਉਣ ਦਾ ਐਲ਼ਾਨ ਕੀਤਾ ਗਿਆ ਹੈ। ਕੰਟੇਨਮੈਂਟ ਜ਼ੋਨ ਤੋਂ ਪ੍ਰੀਖਿਆ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਵੀ ਇਹੀ ਨਿਯਮ ਲਾਗੂ ਹੋਵੇਗਾ।