ਸਰਕਾਰ ਨੂੰ ਆਰਥਕ ਮੰਦੀ ਦਾ ਅਹਿਸਾਸ ਹੀ ਨਹੀਂ :ਡਾ. ਮਨਮੋਹਨ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਗੱਲ ਸਿਰਫ਼ ਕਾਂਗਰਸ ਵਲੋਂ ਨਹੀਂ ਕੀਤੀ ਜਾ ਰਹੀ, ਬਲਕਿ ਤੁਸੀਂ ਉਦਯੋਗ ਜਗਤ ਜਾਂ ਕਿਸੇ ਵੀ ਖੇਤਰ ਦੇ ਲੋਕਾਂ ਨਾਲ ਗੱਲ ਕਰ ਲਵੋ ...

Dr. Manmohan Singh

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਰਥਚਾਰੇ 'ਚ ਸੁਸਤੀ ਨੂੰ ਲੈ ਕੇ ਵੀਰਵਾਰ ਨੂੰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਖ਼ਤਰਨਾਕ ਗੱਲ ਹੈ ਕਿ ਨਰਿੰਦਰ ਮੋਦੀ ਸਰਕਾਰ ਨੂੰ ਆਰਥਕ ਮੰਦੀ ਬਾਰੇ ਅਹਿਸਾਸ ਹੀ ਨਹੀਂ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਹੋਈ ਪਾਰਟੀ ਜਨਰਲ ਸਕੱਤਰਾਂ-ਇੰਚਾਰਜਾਂ, ਸੂਬਾ ਪ੍ਰਧਾਨਾਂ ਅਤੇ ਵਿਧਾਇਕ ਦਲ ਦੇ ਆਗੂਆਂ ਦੀ ਬੈਠਕ 'ਚ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਰਥਚਾਰੇ ਦੀ ਸਥਿਤੀ ਇਹੀ ਕਾਇਮ ਰਹੀ

ਤਾਂ 2024-25 ਤਕ ਦੇਸ਼ ਦੇ ਅਰਥਚਾਰੇ ਨੂੰ ਪੰਜ ਹਜ਼ਾਰ ਅਰਬ ਡਾਲਰ ਤਕ ਲੈ ਕੇ ਜਾਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੀਚੇ ਦੇ ਪੂਰਾ ਹੋਣ ਦੀ ਕੋਈ ਉਮੀਦ ਨਹੀਂ ਰਹੇਗੀ। ਉਨ੍ਹਾਂ ਕਿਹਾ, ''ਦੇਸ਼ ਇਸ ਸਮੇਂ ਗੰਭੀਰ ਆਰਥਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਇਹ ਗੱਲ ਸਿਰਫ਼ ਕਾਂਗਰਸ ਵਲੋਂ ਨਹੀਂ ਕੀਤੀ ਜਾ ਰਹੀ, ਬਲਕਿ ਤੁਸੀਂ ਉਦਯੋਗ ਜਗਤ ਜਾਂ ਕਿਸੇ ਵੀ ਖੇਤਰ ਦੇ ਲੋਕਾਂ ਨਾਲ ਗੱਲ ਕਰ ਲਵੋ ਤਾਂ ਪਤਾ ਲੱਗ ਜਾਏਗਾ ਕਿ ਅਰਥਚਾਰੇ ਦੀ ਸਥਿਤੀ ਠੀਕ ਨਹੀਂ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।