ਭੁਪੇਂਦਰ ਪਟੇਲ ਨੇ ਚੁੱਕੀ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭੁਪੇਂਦਰ ਪਟੇਲ ਦਾ ਨਾਂ ਸਾਰਿਆਂ ਨੂੰ ਹੈਰਾਨ ਕਰਨ ਵਾਲਾ ਸੀ।

Bhupendra Patel has been sworn in as the 17th Chief Minister of Gujarat

 

ਅਹਿਮਦਾਬਾਦ: ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣਾ ਮੁੱਖ ਮੰਤਰੀ ਬਦਲ ਦਿੱਤਾ ਹੈ। ਪਟੇਲ ਭਾਈਚਾਰੇ ਦੇ ਭੁਪੇਂਦਰ ਪਟੇਲ ਨੂੰ ਮੌਕਾ ਦਿੱਤਾ ਗਿਆ ਹੈ। ਇਕ ਵਾਰ ਫਿਰ ਨਿਤਿਨ ਪਟੇਲ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਅਧੂਰਾ ਰਹਿ ਗਿਆ। ਇਨ੍ਹਾਂ ਤੋਂ ਇਲਾਵਾ ਕਈ ਨਾਮ ਦੌੜ ਵਿੱਚ ਚੱਲ ਰਹੇ ਸਨ, ਪਰ ਭੁਪੇਂਦਰ ਪਟੇਲ ਜਿੱਤ ਗਏ। 

 

 

 

ਭੁਪੇਂਦਰ ਪਟੇਲ ਨੇ ਸੋਮਵਾਰ ਦੁਪਹਿਰ ਨੂੰ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਭੁਪੇਂਦਰ ਪਟੇਲ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਭੁਪੇਂਦਰ ਪਟੇਲ ਦਾ ਨਾਂ ਸਾਰਿਆਂ ਨੂੰ ਹੈਰਾਨ ਕਰਨ ਵਾਲਾ ਸੀ।

 

 

ਭੁਪੇਂਦਰ ਪਟੇਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਅਮਿਤ ਸ਼ਾਹ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਪ੍ਰਮੋਦ ਸਾਵੰਤ ਅਤੇ ਭਾਜਪਾ ਦੇ ਹੋਰ ਵੱਡੇ ਨੇਤਾ ਮੌਜੂਦ ਸਨ।