Haryana News: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਜਾਰੀ ਸੂਚੀ 

ਏਜੰਸੀ

ਖ਼ਬਰਾਂ, ਰਾਸ਼ਟਰੀ

Haryana News: ਇਸ ਸੂਚੀ ਵਿੱਚ 40 ਨੇਤਾਵਾਂ ਦੇ ਨਾਂ ਹਨ

Released list of star campaigners of Congress for Haryana Assembly elections

 

Haryana News:  ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 40 ਨੇਤਾਵਾਂ ਦੇ ਨਾਂ ਹਨ। ਮੱਲਿਕਾ ਅਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸੋਨੀਆ ਗਾਂਧੀ, ਵਿਨੇਸ਼ ਫੋਗਾਟ, ਬਜਰੰਗ ਪੂਨੀਆ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ।

ਪੰਜਾਬ ਦੇ ਆਗੂਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਰਿੰਗ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਸ਼ਾਮਲ ਹਨ। ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹਨ।

ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪ੍ਰਧਾਨ ਉਦੈ ਭਾਨ, ਕੁਮਾਰੀ ਸ਼ੈਲਜਾ, ਰਣਦੀਪ ਸੁਰਜੇਵਾਲਾ, ਸਮੇਤ ਹਰਿਆਣਾ ਕਾਂਗਰਸ ਦੇ ਨੇਤਾਵਾਂ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।