ਛੱਤੀਸਗੜ੍ਹ ਦੇ ਬੀਜਾਪੁਰ ’ਚ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

8-8 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

Two Naxalites killed in encounter in Bijapur, Chhattisgarh

Two Naxalites killed in encounter: ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ, ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ ਖੇਤਰ ਵਿੱਚ ਨਕਸਲੀ ਲੁਕੇ ਹੋਏ ਹਨ। ਇਸ ਤੋਂ ਬਾਅਦ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇੱਕ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤੇ ਮੁਕਾਬਲੇ ਦੌਰਾਨ ਦੋ ਨਕਸਲੀ ਮਾਰੇ ਗਏ।

ਸੁਰੱਖਿਆ ਕਰਮੀਆਂ ਨੇ ਮੁਕਾਬਲੇ ਵਾਲੀ ਥਾਂ ਤੋਂ ਪਾਬੰਦੀਸ਼ੁਦਾ ਮਾਓਵਾਦੀ ਸੰਗਠਨ ਨਾਲ ਸਬੰਧਤ ਇੱਕ .303 ਰਾਈਫਲ, ਇੱਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਰੌਂਦ, ਇੱਕ 12-ਬੋਰ ਬੰਦੂਕ ਨਾਲ ਚਾਰ ਜਿੰਦਾ ਰੌਂਦ, ਵਿਸਫੋਟਕ ਸਮੱਗਰੀ ਅਤੇ ਹੋਰ ਸਮਾਨ ਬਰਾਮਦ ਕੀਤਾ। ਬੀਜਾਪੁਰ ਦੇ ਸੁਪਰਡੈਂਟ ਆਫ਼ ਪੁਲਿਸ (ਐੱਸ.ਪੀ.) ਜਤਿੰਦਰ ਕੁਮਾਰ ਯਾਦਵ ਨੇ ਕਿਹਾ ਕਿ ਮਾਰੇ ਗਏ ਨਕਸਲੀਆਂ ਦੀ ਪਛਾਣ ਹਿਡਮਾ ਪੋਡੀਅਮ (34) ਅਤੇ ਮੁੰਨਾ ਮਾਡਕਮ (25) ਵਜੋਂ ਹੋਈ ਹੈ।