BSF ਦੇ ਅਧਿਕਾਰਤ ਖੇਤਰ 'ਚ ਵਾਧੇ ਕਾਰਨ ਪੰਜਾਬ 'ਚ ਭੜਕੀ ਸਿਆਸਤ, ਜਾਖੜ ਨੇ CM ਚੰਨੀ 'ਤੇ ਚੁੱਕੇ ਸਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ?

Sunil Kumar Jakhar

 

ਚੰਡੀਗੜ੍ਹ: ਪੰਜਾਬ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰਕਤ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ, ਬੀਐਸਐਫ ਹੁਣ 50 ਕਿਲੋਮੀਟਰ ਤੱਕ ਤਲਾਸ਼ੀ ਅਤੇ ਗ੍ਰਿਫਤਾਰੀਆਂ ਕਰ ਸਕੇਗੀ।

 

ਹੋਰ ਵੀ ਪੜ੍ਹੋ: ਪਿੰਡ ਜੀਵਾ ਆਰਾਂਈ 'ਚ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਦੂਜੇ ਦਿਨ 'ਚ ਹੋਇਆ ਤਬਦੀਲ

ਇਸ ਦੇ ਨਾਲ ਹੀ ਬੀਐਸਐਫ ਦੇ ਅਧਿਕਾਰਾਂ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਦਰਅਸਲ, ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕੀਤਾ ਕਿ ਸੀਐਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ।

ਹੋਰ ਵੀ ਪੜ੍ਹੋ: ਅਮਰੀਕਾ ਦੇ ਡਾਕਘਰ 'ਚ ਹੋਈ ਫਾਇਰੰਗ, ਦੋ ਮੁਲਾਜ਼ਮਾਂ ਸਣੇ ਤਿੰਨ ਦੀ ਮੌਤ

ਉਨ੍ਹਾਂ ਕਿਹਾ ਕਿ 50 ਹਜ਼ਾਰ ਵਰਗ ਕਿਲੋਮੀਟਰ ਦਾ ਅੱਧਾ ਖੇਤਰ ਬੀਐਸਐਫ ਨੂੰ ਸੌਂਪ ਦਿੱਤਾ ਗਿਆ ਹੈ। ਕੀ ਅਣਜਾਣੇ ਵਿੱਚ ਅੱਧਾ ਪੰਜਾਬ ਕੇਂਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ? ਕੀ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਖੜੀ ਰਹੇਗੀ? ਇਸ ਟਵੀਟ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀਐਮ ਚੰਨੀ ਦੀ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ।

 

ਹੋਰ ਵੀ ਪੜ੍ਹੋ: ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਨੂੰ ਮਿਲੀ ਨਵੀਂ ਜਰਸੀ