ਅੰਡੇਮਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 4.3 ਰਹੀ
ਭੂਚਾਲ ਸਵੇਰੇ 8.45 ਵਜੇ ਆਇਆ
Earthquake shakes Andaman
ਨਵੀਂ ਦਿੱਲੀ - ਅੰਡੇਮਾਨ ਦੀਪ ਸਮੂਹ ਵਿੱਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਸੀ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਵੇਰੇ 8.45 ਵਜੇ ਆਇਆ। ਅਜੇ ਤੱਕ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 7 ਨਵੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਸੀ ਅਤੇ ਭੂਚਾਲ ਦੁਪਹਿਰ 12:30 ਵਜੇ ਆਇਆ ਸੀ।