ਭਾਰਤ ਨੇ 30 ਨਵੰਬਰ ਨੂੰ ਐਸਸੀਓ ਮੈਂਬਰ ਦੇਸ਼ਾਂ ਨੂੰ ਆਨਲਾਈਨ ਕਾਨਫਰੰਸ ਲਈ ਦਿੱਤਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਰੇ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀ ਇਸ ਵਿੱਚ ਲੈਣਗੇ ਹਿੱਸਾ

pic

pic

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੇ ਸ਼ੰਘਾਈ ਸਹਿਕਾਰਤਾ ਸੰਗਠਨ (ਐਸਸੀਓ) ਦੇ ਸਾਰੇ ਅੱਠ ਮੈਂਬਰ ਦੇਸ਼ਾਂ ਨੂੰ 30 ਨਵੰਬਰ ਨੂੰ ਆਨ ਲਾਈਨ ਸੰਮੇਲਨ ਲਈ ਸੱਦਾ ਦਿੱਤਾ ਹੈ। ਭਾਰਤ ਪਹਿਲੀ ਵਾਰ ਐਸਸੀਓ ਮੈਂਬਰਾਂ ਦੀ ਸਰਕਾਰ ਦੇ ਮੁਖੀਆਂ ਦੀ ਕਾਨਫਰੰਸ ਦੀ ਮੇਜ਼ਬਾਨੀ ਕਰ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਸਾਲ 2017 ਵਿੱਚ ਐਸਸੀਓ ਦੇ ਸਥਾਈ ਮੈਂਬਰ ਬਣੇ ਸਨ।