ਬੱਸ ਚਾਲਕ ਵਲੋਂ ਸੰਤੁਲਨ ਗੁਆਉਣ ਤੇ ਵਾਪਰਿਆ ਭਿਆਨਕ ਹਾਦਸਾ, ਦੋ ਵਿਅਕਤੀਆਂ ਦੀ ਮੌਤ
ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫ਼ਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਟਾਂਡਾ ਉੜਮੁੜ - ਤਿਉਹਾਰਾਂ ਦੇ ਦਿਨਾਂ 'ਚ ਸੜਕ ਹਾਦਸੇ ਦੀਆ ਰੋਜਾਨਾ ਖਬਰਾਂ ਵੇਖਣ ਨੂੰ ਮਿਲਦੀਆਂ ਹਨ। ਅੱਜ ਤਾਜਾ ਮਾਮਲਾ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਦਾਰਾਪੁਰ ਬਾਈਪਾਸ ਟਾਂਡਾ ਉੜਮੁੜ ਵਿਖੇ ਵਾਪਰਿਆ ਹੈ। ਇਸ ਹਾਦਸੇ 'ਚ ਐਕਟੀਵਾ ਸਵਾਰ ਪਿਉ ਪੁੱਤ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ 'ਚ ਬੱਸ ਚਾਲਕ ਵਲੋਂ ਸੰਤੁਲਨ ਗੁਆਉਣ ਕਾਰਨ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਬੱਸ ਵਿਚ ਸਵਾਰ 4 ਵਿਅਕਤੀ ਵੀ ਜ਼ਖਮੀ ਹੋ ਗਏ।
ਬੱਸ ਦੇ ਪਲਟ ਜਾਣ ਕਾਰਨ ਐਕਟੀਵਾ ਸਵਾਰ ਪਿਤਾ-ਪੁੱਤਰ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗਈ। ਪੁਲਿਸ ਨੇ ਸਵਾਰੀਆਂ ਨੂੰ ਹਾਦਸਾਗ੍ਰਸਤ ਬੱਸ ਤੋਂ ਬਾਹਰ ਕੱਢਿਆ। ਇਹ ਪ੍ਰਾਈਵੇਟ ਬੱਸ ਜਲੰਧਰ ਪਾਸੇ ਤੋਂ ਜੰਮੂ ਜਾ ਰਹੀ ਸੀ। ਟਾਂਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫ਼ਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।