ਦਿੱਲੀ ਵਿਚ ਪ੍ਰਦੂਸ਼ਣ ਨਾਲ ਵਿਗੜੇ ਹਾਲਾਤ, CM ਕੇਜਰੀਵਾਲ ਨੇ ਸੱਦੀ ਐਮਰਜੈਂਸੀ ਮੀਟਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਤੇ ਮੁੱਖ ਸਕੱਤਰ ਸ਼ਾਮਲ ਹੋਣਗੇ

Arvind Kejriwal

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਸੁਪਰੀਮ ਕੋਰਟ ਵੱਲੋਂ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਲਈ ਸਰਕਾਰ ਤੋਂ ਐਮਰਜੈਂਸੀ ਯੋਜਨਾ ਦੀ ਮੰਗ ਕੀਤੇ ਜਾਣ ਤੋਂ ਕੁਝ ਮਿੰਟ ਬਾਅਦ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਐਮਰਜੈਂਸੀ ਮੀਟਿੰਗ ਸੱਦੀ ਹੈ।

ਹੋਰ ਪੜ੍ਹੋ: ਹੁਣ ਚੋਣਜੀਵੀ ਘਰ-ਘਰ ਆ ਕੇ ਤੁਹਾਨੂੰ ਜਾਤ ਅਤੇ ਧਰਮ ਵਿਚ ਉਲਝਾਉਣਗੇ- ਰਾਕੇਸ਼ ਟਿਕੈਤ

ਦਿੱਲੀ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਅਤੇ ਮੁੱਖ ਸਕੱਤਰ ਸ਼ਾਮਲ ਹੋਣਗੇ। ਇਹ ਅਹਿਮ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ।

ਹੋਰ ਪੜ੍ਹੋ: ਬੇਅਦਬੀ ਮਾਮਲੇ 'ਚ SIT ਦਾ ਖੁਲਾਸਾ, ਸੌਦਾ ਸਾਧ ਦੇ ਡੇਰੇ 'ਚ ਰਚੀ ਗਈ ਸੀ ਬੇਅਦਬੀ ਦੀ ਸਾਜਿਸ਼

ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਹ ਕਦਮ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਕਈ ਸਖ਼ਤ ਸਵਾਲ ਪੁੱਛੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ ਕਿ ਕੀ ਉਹ ਹਵਾ ਦੀ ਗੁਣਵੱਤਾ ਵਿਚ ਗਿਰਾਵਟ ਨਾਲ ਨਜਿੱਠਣ ਲਈ ਦੋ ਦਿਨਾਂ ਦੀ ਤਾਲਾਬੰਦੀ ਬਾਰੇ ਵਿਚਾਰ ਕਰ ਰਹੀ ਹੈ।

ਹੋਰ ਪੜ੍ਹੋ: ਡਾਕਟਰਾਂ ਦੀ ਲਾਪਰਵਾਹੀ ਨਾਲ ਗਈ ਮਹਿਲਾ ਦੀ ਜਾਨ, ਚੜਾਇਆ ਗਲਤ ਬਲੱਡ ਗਰੁੱਪ ਦਾ ਖੂਨ

ਕੇਂਦਰ ਸਰਕਾਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਪਰਾਲੀ ਸਾੜਨ ਨੂੰ ਰੋਕਣ ਲਈ ਕਦਮ ਚੁੱਕੇ ਰਹੇ ਹਾਂ। ਪਿਛਲੇ 5-6 ਦਿਨਾਂ ਵਿਚ ਜਿਸ ਤਰ੍ਹਾਂ ਦਾ ਪ੍ਰਦੂਸ਼ਣ ਹੈ, ਅਸੀਂ ਵੇਖਿਆ ਹੈ ਕਿ ਹਲਾਤ ਬਹੁਤ ਮਾੜੇ ਹਨ। ਸੂਬਾ ਸਰਕਾਰ ਨੂੰ ਕਮਰ ਕੱਸਣ ਦੀ ਜ਼ਰੂਰਤ ਹੈ। ਖੇਤਾਂ ’ਚ ਪਰਾਲੀ ਸਾੜੀ ਜਾ ਰਹੀ ਹੈ। ਇਸ ’ਤੇ ਚੀਫ਼ ਜਸਟਿਸ ਨੇ ਕੇਂਦਰ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਤੁਸੀਂ ਇਕੱਲੇ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾ ਰਹੇ ਹੋ? ਇਹ ਸਿਰਫ਼ ਪ੍ਰਦੂਸ਼ਣ ਦਾ ਇਕ ਨਿਸ਼ਚਿਤ ਫ਼ੀਸਦੀ ਹੈ। ਬਾਕੀ ਦਾ ਕੀ?