ਪ੍ਰਦੂਸ਼ਣ ਕਾਰਨ ਦਿੱਲੀ ਵਿਚ ਲੱਗਿਆ ਲਾਕਡਾਊਨ, ਇਕ ਹਫ਼ਤੇ ਲਈ ਬੰਦ ਕੀਤੇ ਗਏ ਸਕੂਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਕਾਰਨ ਵਿਗੜ ਰਹੇ ਹਾਲਾਤਾਂ ਦੇ ਚਲਦਿਆਂ ਲਾਕਡਾਊਨ ਦੀ ਸਥਿਤੀ ਬਣ ਗਈ ਹੈ।

Arvind Kejriwal

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿਚ ਪ੍ਰਦੂਸ਼ਣ ਕਾਰਨ ਵਿਗੜ ਰਹੇ ਹਾਲਾਤਾਂ ਦੇ ਚਲਦਿਆਂ ਲਾਕਡਾਊਨ ਦੀ ਸਥਿਤੀ ਬਣ ਗਈ ਹੈ। ਇਸ ਦੇ ਚਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਹਫ਼ਤੇ ਲਈ ਦਿੱਲੀ ਦੇ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ ਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਲਾਕਡਾਊਨ ਨੂੰ ਲੈ ਕੇ ਅਦਾਲਤ ਦੇ ਸੁਝਾਅ ’ਤੇ ਵਿਚਾਰ ਕੀਤਾ ਗਿਆ ਹੈ ਅਤੇ ਇਸ ਨੂੰ ਲੈ ਕੇ ਦਿੱਲੀ ਸਰਕਾਰ ਕੋਰਟ ਸਾਹਮਣੇ ਪੱਖ ਰੱਖੇਗੀ।

ਹੋਰ ਪੜ੍ਹੋ: ਆਜ਼ਾਦੀ ਵਾਲੇ ਵਿਵਾਦ ’ਤੇ ਕੰਗਨਾ ਦਾ ਬਿਆਨ- ਗਲਤ ਸਾਬਿਤ ਹੋਣ 'ਤੇ ਵਾਪਸ ਕਰ ਦੇਵਾਂਗੀ ਪਦਮ ਸ਼੍ਰੀ

ਦਿੱਲੀ ਸਰਕਾਰ ਨੇ ਇਹ ਫੈਸਲਾ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਕੀਤੀ ਗਈ ਐਮਰਜੈਂਸੀ ਮੀਟਿੰਗ ਵਿਚ ਕੀਤੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸੰਪੂਰਨ ਲਾਕਡਾਊਨ ਦੇ ਤੌਰ ਤਰੀਕਿਆਂ ’ਤੇ ਵੀ ਵਿਚਾਰ ਕਰ ਰਹੇ ਹਾਂ। ਉਹਨਾਂ ਦੱਸਿਆ ਕਿ ਪ੍ਰਾਈਵੇਟ ਗੱਡੀਆਂ ਨੂੰ ਬੰਦ ਕਰਨ ਬਾਰੇ ਸੋਚ ਰਹੇ ਹਾਂ। ਇਸ ਦੇ ਨਾਲ ਹੀ 14 ਨਵੰਬਰ ਤੋਂ 17 ਨਵੰਬਰ ਤੱਕ ਸਾਰੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ।   

ਹੋਰ ਪੜ੍ਹੋ: ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਨੇ ਸੋਨੂੰ ਸੂਦ, ਪੰਜਾਬ ਵਿਚ ਸਿਆਸੀ ਹਲਚਲ ਹੋਈ ਤੇਜ਼

ਸਕੂਲ ਬੰਦ ਕਰਨ ਦੇ ਫੈਸਲੇ ਬਾਰੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਹਿੱਤ ਵਿਚ ਲਿਆ ਗਿਆ ਹੈ। ਬੱਚੇ ਪ੍ਰਦੂਸ਼ਿਤ ਹਵਾ ਵਿਚ ਸਾਹ ਨਾ ਲੈਣ, ਇਸ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀ ਕਰਨ ਦਾ ਫੈਸਲਾ ਕੀਤਾ ਗਿਆ। ਉਹਨਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਆਨਲਾਈਨ ਕਲਾਸਾਂ ਲਗਾਈਆਂ ਜਾ ਸਕਦੀਆਂ ਹਨ।

ਹੋਰ ਪੜ੍ਹੋ: ਆਮ ਲੋਕਾਂ ਦੀ ਥਾਂ ਕਾਂਗਰਸੀ ਮੰਤਰੀ ਤੇ ਵਿਧਾਇਕਾਂ ਦੇ ਪੁੱਤਾਂ-ਜਵਾਈਆਂ ਨੂੰ ਮਿਲ ਰਹੀਆਂ ਨੌਕਰੀਆਂ:ਚੀਮਾ

ਜ਼ਿਕਰਯੋਗ ਹੈ ਕਿ ਦਿੱਲੀ 'ਚ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਨੇ ਵੀ ਨਾਰਾਜ਼ਗੀ ਜਤਾਈ ਸੀ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਨੂੰ ਲੈ ਕੇ ਐਮਰਜੈਂਸੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਾਤਾਵਰਣ ਮੰਤਰੀ ਗੋਪਾਲ ਰਾਏ, ਸਿਹਤ ਮੰਤਰੀ ਸਤੇਂਦਰ ਜੈਨ ਅਤੇ ਦਿੱਲੀ ਦੇ ਮੁੱਖ ਸਕੱਤਰ ਵੀ ਮੌਜੂਦ ਸਨ।