ਬਸਪਾ ਮੁਖੀ ਮਾਇਆਵਤੀ ਦੇ ਮਾਤਾ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਮੁਖੀ ਮਾਇਆਵਤੀ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ।

Mayawati's mother dies at 92

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਮੁਖੀ ਮਾਇਆਵਤੀ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਸ਼ਨੀਵਾਰ (13 ਨਵੰਬਰ) ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਦਿੱਲੀ 'ਚ ਕੀਤਾ ਜਾਵੇਗਾ। ਇਹ ਜਾਣਕਾਰੀ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਦਿੱਤੀ।

ਹੋਰ ਪੜ੍ਹੋ: ਪ੍ਰਦੂਸ਼ਣ ਕਾਰਨ ਦਿੱਲੀ ਵਿਚ ਲੱਗਿਆ ਲਾਕਡਾਊਨ, ਇਕ ਹਫ਼ਤੇ ਲਈ ਬੰਦ ਕੀਤੇ ਗਏ ਸਕੂਲ

ਜਾਣਕਾਰੀ ਮੁਤਾਬਕ ਮਾਇਆਵਤੀ ਦੇ ਮਾਤਾ ਰਾਮਰਤੀ ਲੰਬੇ ਸਮੇਂ ਤੋਂ ਬਿਮਾਰ ਸਨ, ਜਿਸ ਦੇ ਚਲਦਿਆਂ ਉਹਨਾਂ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ। ਇਸ ਸਬੰਧੀ ਬਸਪਾ ਦੇ ਕੌਮੀ ਜਨਰਲ ਸਕੱਤਰ ਨੇ ਸ਼ੋਕ ਸੰਦੇਸ਼ ਜਾਰੀ ਕੀਤਾ।

ਹੋਰ ਪੜ੍ਹੋ: ਆਜ਼ਾਦੀ ਵਾਲੇ ਵਿਵਾਦ ’ਤੇ ਕੰਗਨਾ ਦਾ ਬਿਆਨ- ਗਲਤ ਸਾਬਿਤ ਹੋਣ 'ਤੇ ਵਾਪਸ ਕਰ ਦੇਵਾਂਗੀ ਪਦਮ ਸ਼੍ਰੀ

ਉਹਨਾਂ ਲਿਖਿਆ, 'ਬਹੁਤ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਬਕਾ ਸੰਸਦ ਮੈਂਬਰ ਅਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਮਾਤਾ ਰਾਮਰਤੀ ਦਾ ਅੱਜ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਕੁਦਰਤ ਸਭ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਉਹਨਾਂ ਦਾ ਅੰਤਿਮ ਸਸਕਾਰ 14 ਨਵੰਬਰ ਨੂੰ ਮਾਇਆਵਤੀ ਦੇ ਦਿੱਲੀ ਪਹੁੰਚਣ 'ਤੇ ਕੀਤਾ ਜਾਵੇਗਾ’।