14 ਦਸੰਬਰ ਨੂੰ ਕਾਂਗਰਸ ਕਰੇਗੀ ਵੱਡਾ ਧਮਾਕਾ, ਮੋਦੀ ਅਤੇ ਅਮਿਤ ਸ਼ਾਹ ਵੀ ਬੇਚੈਨ !
ਰੈਲੀ ਵਿਚ ਪਾਰਟੀ ਦੇ ਵੱਡੇ ਲੀਡਰ ਵੀ ਹੋਣਗੇ ਸ਼ਾਮਲ
ਨਵੀਂ ਦਿੱਲੀ : ਮਹਿੰਗਾਈ, ਬੇਰੁਜ਼ਗਾਰੀ ਮੰਦੀ ਅਤੇ ਕਿਸਾਨਾਂ ਦੀ ਸਮੱਸਿਆਵਾਂ ਨੂੰ ਲੈ ਕੇ ਕਾਂਗਰਸ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ 14 ਦਸੰਬਰ ਨੂੰ ਇਕ ਵੱਡੀ ਰੈਲੀ ਕਰਨ ਜਾ ਰਹੀ ਹੈ। ਇਸ ਰੈਲੀ ਵਿਚ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ,ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਸਮੇਤ ਕਾਂਗਰਸ ਸ਼ਾਸਿਤ ਸੂਬਿਆ ਦੇ ਮੁੱਖਮੰਤਰੀ ਅਤੇ ਵਰਕਰ ਸ਼ਾਮਲ ਹੋਣਗੇ।
ਕਾਂਗਰਸ ਦੀ ਇਸ ਰੈਲੀ ਵਿਚ ਨਾਗਰਿਕ ਸੋਧ ਕਾਨੂੰਨ ਦਾ ਮੁੱਦਾ ਵੀ ਸ਼ਾਮਲ ਹੋ ਗਿਆ ਹੈ। ਕਾਂਗਰਸ ਨੇ ਸੰਸਦ ਦੇ ਦੋਣਾਂ ਸਦਨਾਂ ਵਿਚ ਇਸ ਬਿਲ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਕਿ ਇਸ ਕਾਨੂੰਨ ਦੇ ਦੁਆਰਾ ਧਰਮ ਦੇ ਅਧਾਰ 'ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸ ਦਈਏ ਕਿ ਖੁਦ ਸੋਨੀਆ ਗਾਂਧੀ ਨੇ ਇਸ ਕਾਨੂੰਨ ਨੁੰ ਸੰਸਦ ਵਿਚ ਪਾਸ ਹੋਣ 'ਤੇ ਇਤਿਹਾਸ ਦਾ ਕਾਲਾ ਦਿਨ ਦੱਸਿਆ ਹੈ।
14 ਦਸੰਬਰ ਨੂੰ ਹੋਣ ਵਾਲੀ ਭਾਰਤ ਬਚਾਓ ਰੈਲੀ ਨੂੰ ਲੈ ਕੇ ਕਾਂਗਰਸ ਨੇ ਦੇਸ਼ ਭਰ ਦੇ ਵੱਡੇ ਲੋਕਾਂ ਨੂੰ ਰਾਮਲੀਲਾ ਮੈਦਾਨ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਕਾਂਗਰਸ ਦਾ ਦਾਅਵਾ ਹੈ ਕਿ ਇਹ ਰੈਲੀ ਇਤਿਹਾਸਕ ਹੋਵੇਗੀ। ਕਾਂਗਰਸ ਨੇ ਕਿਹਾ ਕਿ ਕੇਂਦਰ ਸਰਕਾਰ ਅਸਲੀ ਮੁੱਦਿਆ ਨਾਲ ਦੇਸ਼ ਦੀ ਜਨਤਾਂ ਦਾ ਧਿਆਨ ਭਟਕਾਉਣ ਵਿਚ ਲੱਗੀ ਹੈ ਪਰ ਉਹ ਇਨ੍ਹਾਂ ਸਾਰੇ ਮੁੱਦਿਆ ਨੂੰ ਲੈ ਕੇ ਦੇਸ਼ ਦੀ ਜਨਤਾਂ ਦੇ ਵਿਚ ਜਾਵੇਗੀ।
ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ ''ਦੇਸ਼ ਵਿਚ ਇਸ ਵੇਲੇ ਮੰਦੀ ਦੀ ਮਾਰ ਹੈ ਮਹਿੰਗਾਈ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸਥਿਤੀ ਖਰਾਬ ਹੋ ਰਹੀ ਹੈ ਪਰ ਕੇਂਦਰ ਸਰਕਾਰ ਇਸ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕ ਰਹੀ ਹੈ। ਸਰਕਾਰ ਪੂਰੇ ਤਰੀਕੇ ਨਾਲ ਅਸਫ਼ਲ ਹੈ। ਸੂਰਜੇਵਾਲਾ ਦਾ ਕਹਿਣਾ ਹੈ ਕਿ ''ਜਨਤਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਕਰਕੇ ਪਰੇਸ਼ਾਨ ਹੈ ਅਰਥ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ''।
ਸੂਰਜੇਵਾਲਾ ਨੇ ਕਿਹਾ ਕਿ ਭਾਰਤ ਬਚਾਓ ਰੈਲੀ ਦੇ ਰਾਹੀਂ ਅਸੀ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਅਸਲੀ ਮੁੱਦਿਆਂ ਤੋਂ ਜਨਤਾਂ ਦਾ ਧਿਆਨ ਨਾ ਭਟਕਾਵੇ ਅਤੇ ਇਸ ਦਿਸ਼ਾ ਵਿਚ ਕੁੱਝ ਕਦਮ ਚੁੱਕੇ।