ਸੰਸਦ ‘ਤੇ ਹਮਲੇ ਦੀ 18ਵੀਂ ਬਰਸੀ, PM ਸਮੇਤ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਸੰਸਦ ਦੇ ਹਮਲੇ ਦੀ ਅੱਜ 18ਵੀਂ ਬਰਸੀ ਹੈ। ਇਸ ਮੌਕੇ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਨਵੀਂ ਦਿੱਲੀ: ਸੰਸਦ ਦੇ ਹਮਲੇ ਦੀ ਅੱਜ 18ਵੀਂ ਬਰਸੀ ਹੈ। ਇਸ ਮੌਕੇ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ‘ਤੇ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸ਼ਰਧਾਂਜਲੀ ਸਭਾ ਤੋਂ ਬਾਅਦ ਖੂਨ ਦਾਨ ਕੈਂਪ ਦਾ ਵੀ ਅਯੋਜਨ ਕੀਤਾ ਗਿਆ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਗੁਲਾਮ ਨਬੀ ਅਜ਼ਾਦ ਸਮੇਤ ਹੋਰ ਸਾਰੀਆਂ ਧਿਰਾਂ ਦੇ ਸੰਸਦ ਮੈਂਬਰਾਂ ਨੇ ਸੰਸਦ ‘ਤੇ ਹੋਏ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰ ਵੀ ਉੱਥੇ ਮੌਜੂਦ ਸਨ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 13 ਦਸੰਬਰ, 2001 ਨੂੰ ਸੰਸਦ 'ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਹੈ। ਕੈਪਟਨ ਨੇ ਆਪਣੀ ਫੇਸਬੁੱਕ 'ਤੇ ਸ਼ਹੀਦਾਂ ਨੂੰ ਸਲਾਮੀ ਦਿੰਦਿਆਂ ਲਿਖਿਆ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਹਾਦਰੀ ਹਰ ਭਾਰਤ ਵਾਸੀ ਨੂੰ ਪ੍ਰੇਰਿਤ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ
ਜ਼ਿਕਰਯੋਗ ਹੈ ਕਿ ਸੰਸਦ ‘ਤੇ 2001 ਵਿਚ ਹਮਲਾ ਹੋਇਆ ਸੀ। ਉਸ ਸਮੇਂ ਸੰਸਦ ਵਿਚ ਸਰਦ ਰੁੱਤ ਇਜਲਾਸ ਦੀ ਕਾਰਵਾਈ ਚੱਲ ਰਹੀ ਸੀ। ਵਿਰੋਧੀਆਂ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਰੋਕੀ ਗਈ ਸੀ। ਇਸੇ ਦੌਰਾਨ ਸੰਸਦ ‘ਤੇ ਹਮਲਾ ਹੋਇਆ। ਇਸ ਹਮਲੇ ਵਿਚ ਸੰਸਦ ਭਵਨ ਦੇ ਗਾਰਡ, ਦਿੱਲੀ ਪੁਲਿਸ ਦੇ ਜਵਾਨਾਂ ਸਮੇਤ 9 ਲੋਕ ਸ਼ਹੀਦ ਹੋ ਗਏ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।