ਭਾਜਪਾ ਦੇ ਕੌਮੀ ਪ੍ਰਧਾਨ ਨੂੰ ਹੋਇਆ ਕੋਰੋਨਾ ਵਾਇਰਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੇਪੀ ਨੱਡਾ ਨੇ ਟਵੀਟ ਕਰ ਦਿੱਤੀ ਜਾਣਕਾਰੀ

Bharatiya Janata Party President JP Nadda tests positive for covid

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ, ‘ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ‘ਤੇ ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪਾਜ਼ੇਟਿਵ ਆਈ ਹੈ। ਮੇਰੀ ਸਿਹਤ ਠੀਕ ਹੈ। ਡਾਕਟਰ ਦੀ ਸਲਾਹ ‘ਤੇ ਘਰੇਲੂ ਕੁਆਰੰਟੀਨ ਵਿਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ’।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ, ਜੋ ਵੀ ਲੋਕ ਪਿਛਲੇ ਕੁਝ ਦਿਨਾਂ ‘ਚ ਉਹਨਾਂ ਦੇ ਸੰਪਰਕ ਵਿਚ ਆਏ ਹਨ, ਉਹ ਅਪਣੀ ਜਾਂਚ ਕਰਾਉਣ ਤੇ ਕੁਆਰੰਟੀਨ ਹੋ ਜਾਣ।