ਸ਼ਹੀਦ ਹੋਏ ਕਿਸਾਨਾਂ ਲਈ ਦਿੱਲੀ ਦੀਆਂ ਸੜਕਾਂ ‘ਤੇ ਕੱਢਿਆ ਗਿਆ ਕੈਂਡਲ ਮਾਰਚ
ਸੰਗਰਸ਼ ਦੌਰਾਨ ਕਈ ਕਿਸਾਨਾਂ ਨੇ ਦੁਨੀਆਂ ਨੂੰ ਕਿਹਾ ਅਲ਼ਵਿਦਾ
Candle march in Delhi
ਨਵੀਂ ਦਿੱਲੀ: ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿਚ ਜਾਰੀ ਸੰਘਰਸ਼ ਅਪਣੀ ਰਫ਼ਤਾਰ ਫੜਦਾ ਹੋਇਆ ਦਿੱਲੀ ਦੀਆਂ ਸੜਕਾਂ ‘ਤੇ ਪਹੁੰਚ ਗਿਆ ਹੈ। ਇਸ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਯੋਧਿਆਂ ਲਈ ਬੀਤੀ ਰਾਤ ਦਿੱਲੀ ਦੀਆਂ ਸੜਕਾਂ ‘ਤੇ ਕਿਸਾਨਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ।
ਇਸ ਦੌਰਾਨ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕੈਂਡਲ ਮਾਰਚ ਕਰ ਰਹੇ ਕਿਸਾਨਾਂ ਨੇ ਕਿਹਾ ਕੇ ਅਸੀਂ ਉਹਨਾਂ ਪਰਿਵਾਰਾਂ ਦੇ ਨਾਲ ਹਾਂ ਜਿਨ੍ਹਾਂ ਨੇ ਇਸ ਜੰਗ ‘ਚ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਖੋਇਆ ਹੈ।
ਉਹਨਾਂ ਕਿਹਾ ਕਿ ਇਹ ਕਿਸਾਨ ਕਾਫ਼ੀ ਲੰਬੇ ਸਮੇਂ ਤੋਂ ਸੰਘਰਸ਼ ਵਿਚ ਡਟੇ ਰਹੇ। ਅਸੀਂ ਉਹਨਾਂ ਦੀਆਂ ਸ਼ਹਾਦਤਾਂ ਵਾਂਝੀਆਂ ਨਹੀਂ ਜਾਣ ਦਿਆਂਗੇ ਤੇ ਉਦੋਂ ਤੱਕ ਪਿੱਛੇ ਨਹੀਂ ਹਟਾਂਗੇ ਜਦੋਂ ਤਕ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।