ਜੀਪ ਤੇ ਟਰੱਕ ਦੀ ਭਿਆਨਕ ਟੱਕਰ,10 ਲੋਕਾਂ ਦੀ ਮੌਤ,CM ਅਸ਼ੋਕ ਗਹਿਲੋਤ ਨੇ ਜ਼ਾਹਿਰ ਕੀਤਾ ਦੁੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ‘ਤੇ ਦੁੱਖ ਜਾਹਿਰ ਕੀਤਾ ਹੈ।

ACCIDENT

ਜੈਪੁਰ: ਰਾਜਸਥਾਨ ਦੇ ਚਿਤੌਰਗੜ੍ਹ ਜ਼ਿਲ੍ਹੇ 'ਚ ਸ਼ਨੀਵਾਰ ਇਕ ਜੀਪ ਤੇ ਟ੍ਰੇਲਰ ਟਰੱਕ ਦੀ ਟੱਕਰ ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜਾਂਚ ਦੌਰਾਨ ਚਿਤੌਰਗੜ੍ਹ ਦੇ ਕਲੈਕਟਰ ਕਿਸ਼ੋਰ ਕੁਮਾਰ ਸ਼ਰਮਾ ਨੇ ਦੱਸਿਆ, ਐਕਸੀਡੈਂਟ 'ਚ ਦਸ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ‘ਤੇ ਦੁੱਖ ਜਾਹਿਰ ਕੀਤਾ ਹੈ।

ਅਸ਼ੋਕ ਗਹਿਲੋਤ  ਦਾ ਟਵੀਟ 
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ। ਅਸ਼ੋਕ ਗਹਿਲੋਤ ਨੇ ਟਵੀਟ 'ਚ ਲਿਖਿਆ  "ਚਿਤੌੜਗੜ ਦੇ ਨਿਕੁੰਭ ਵਿਖੇ ਇੱਕ ਸੜਕ ਹਾਦਸੇ ਬਾਰੇ ਪਤਾ ਲੱਗਿਆ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਸਦਭਾਵਨਾ ਹੈ। ਉਹ ਸੋਗ ਨੂੰ ਸਹਿਣ ਕਰਨ ਦੀ ਤਾਕਤ ਬਖਸ਼ਣ। ਜ਼ਖਮੀਆਂ ਦੀ ਜਲਦੀ ਠੀਕ ਹੋ ਜਾਣ ਲਈ ਪ੍ਰਾਰਥਨਾ ਕਰੋ. "

ਪੁਲਿਸ ਮੁਤਾਬਕ ਇਹ ਹਾਦਸਾ ਉਦੈਪੁਰ-ਨਿੰਬਾਹੇੜਾ ਹਾਈਵੇਅ 'ਤੇ ਹੋਇਆ। ਚਿਤੌਰਗੜ੍ਹ ਦੇ ਪੁਲਿਸ ਕਮਿਸ਼ਨਰ ਦੀਪਕ ਭਾਰਵਗ ਨੇ ਕਿਹਾ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਛੇ ਹੋਰ ਲੋਕ ਬਾਅਦ 'ਚ ਦਮ ਤੋੜ ਗਏ।