New Delhi: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼
New Delhi: ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।
New Delhi: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਤੁਰਤ ਡਾਕਟਰੀ ਸਹਾਇਤਾ ਮੁਹਈਆ ਕਰਵਾਉਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਡੱਲੇਵਾਲ 'ਤੇ ਕੋਈ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ ਤੇ ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।