ਕੰਟਰੋਲ ਰੇਖਾ ਨੇੜੇ ਪਾਕਿਸਤਾਨੀ ਗੋਲੀਬਾਰੀ 'ਚ ਭਾਰਤੀ ਫ਼ੌਜੀ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐਲਓਸੀ) ਨੇੜੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਪਾਕਿਸਤਾਨੀ ਫ਼ੌਜੀਆਂ ਨੇ....

Jammu & Kashmir Hospital

ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐਲਓਸੀ) ਨੇੜੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਪਾਕਿਸਤਾਨੀ ਫ਼ੌਜੀਆਂ ਨੇ ਗੋਲੀਬਾਰੀ ਕੀਤੀ ਜਿਸ ਵਿਚ ਫ਼ੌਜ ਦਾ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਰੀ ਸੈਕਟਰ 'ਚ ਚੌਕੀ 'ਤੇ ਤੈਨਾਤ ਸਿਪਾਹੀ ਨੂੰ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਉਨ੍ਹਾਂ ਦਸਿਆ ਕਿ ਭਾਰਤੀ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਹਾਂ ਧਿਰਾਂ ਵਿਚਕਾਰ ਗੋਲੀਬਾਰੀ ਕੁੱਝ ਸਮੇਂ ਤਕ ਜਾਰੀ ਰਹੀ।

ਇਸ ਸਾਲ ਦੀ ਸ਼ੁਰੂਆਤ ਤੋਂ ਰਾਜੌਰੀ ਅਤੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਸੀਮਾ ਨੇੜੇ ਗੋਲੀਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਵਿਚ ਤੇਜ਼ੀ ਆਈ ਹੈ ਜਿਸ ਵਿਚ ਹੁਣ ਤਕ ਸੈਨਾ ਦੇ ਦੋ ਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਹੋਰ ਜ਼ਖ਼ਮੀ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਸ਼ੁਕਰਵਾਰ ਨੂੰ ਆਈਈਡੀ ਧਮਾਕੇ 'ਚ ਫ਼ੌਜ ਦੇ ਇਕ ਮੇਜਰ ਅਤੇ

ਇਕ ਜਵਾਨ ਦੀ ਜਾਨ ਚਲੀ ਗਈ ਸੀ। ਉਸ ਦਿਨ ਹੀ ਨੇੜੇ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨੀ ਫ਼ੌਜੀ ਦੀ ਗੋਲੀਬਾਰੀ 'ਚ ਇਕ ਪੋਰਟਰ ਦੀ ਵੀ ਮੌਤ ਹੋ ਗਈ ਸੀ। ਸਾਲ 2018 'ਚ ਪਾਕਿਸਤਾਨ ਵਲੋਂ 2,936 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਜਿਸ ਵਿਚ 61 ਲੋਕਾਂ ਦੀ ਮੌਤ ਹੋ ਗਈ ਅਤੇ 250 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਗਏ ਸਨ।  (ਏਜੰਸੀ)