ਹਿਮਾਚਲ ਪ੍ਰਦੇਸ਼ ਵਿਚ ਤਾਜ਼ਾ ਬਰਫ਼ਬਾਰੀ ਨਾਲ ਸੀਤਲਹਿਰ ਨੇ ਵਧਾਈ ਠੰਢ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਮਗਰੋਂ ਸੀਤ ਲਹਿਰ ਚੱਲਣ ਨਾਲ ਸ਼ਿਮਲਾ ਸਮੇਤ ਪੂਰੇ ਰਾਜ ਵਿਚ ਠੰਢ...

Shimla

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਮਗਰੋਂ ਸੀਤ ਲਹਿਰ ਚੱਲਣ ਨਾਲ ਸ਼ਿਮਲਾ ਸਮੇਤ ਪੂਰੇ ਰਾਜ ਵਿਚ ਠੰਢ ਹੋਰ ਵਧ ਗਈ। ਮੌਸਮ ਵਿਭਾਗ ਨੇ ਦਸਿਆ ਕਿ ਰਾਜ ਦੇ ਮੈਦਾਨੀ ਅਤੇ ਹੇਠਲੇ ਪਹਾੜੀ ਖੇਤਰਾਂ ਵਿਚ ਮੀਂਹ ਪਿਆ। ਮੌਸਮ ਵਿਭਾਗ ਕੇਂਦਰ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦਸਿਆ ਕਿ ਰਾਜ ਵਿਚ ਬਰਫ਼ਬਾਰੀ ਅਤੇ ਮੀਂਹ ਨੇ ਸੀਤ ਲਹਿਰ ਨੂੰ ਹੋਰ ਤੇਜ਼ ਕਰ ਦਿਤਾ ਹੈ

ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਉਨ੍ਹਾਂ ਦਸਿਆ ਕਿ ਕੁਫ਼ਰੀ, ਡਲਹੌਜੀ ਅਤੇ ਮਨਾਲੀ ਜਿਹੀਆਂ ਥਾਵਾਂ ਵਿਚ ਜਿਥੇ ਬਰਫ਼ਬਾਰੀ ਵੀ ਹੋਈ ਹੈ, ਤਾਪਮਾਨ ਸਿਫ਼ਰ ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਉਨ੍ਹਾਂ ਦਸਿਆ ਕਿ ਸ਼ਿਮਲਾ ਵਿਚ ਹੁਣ ਤਕ 3.5 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ ਜਿਸ ਕਾਰਨ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਤਕ ਡਿੱਗ ਗਿਆ ਹੈ। ਉਨ੍ਹਾਂ ਦਸਿਆ ਕਿ ਚੰਬਾ ਜ਼ਿਲ੍ਹੇ ਦੇ ਡਲਹੌਜੀ ਵਿਚ 30 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ ਜਦਕਿ ਕੁਲੂ ਜ਼ਿਲ੍ਹੇ ਦੇ ਮਨਾਲੀ ਵਿਚ 23 ਸੈਂਟੀਮੀਟਰ ਅਤੇ ਸ਼ਿਮਲਾ ਜ਼ਿਲ੍ਹੇ ਦੇ ਕੁਫਰੀ ਵਿਚ ਅੱਠ ਕਿਲੋਮੀਟਰ ਬਰਫ਼ਬਾਰੀ ਹੋਈ। (ਏਜੰਸੀ)