ਨਿਰਭਯਾ ਦੇ ਦੋਸ਼ੀਆਂ ਦਾ ਫਾਂਸੀ 'ਤੇ ਚੜ੍ਹਨਾ ਤੈਅ, ਸੁਪਰੀਮ ਕੋਰਟ ਨੇ ਖਾਰਜ ਕੀਤੀ ਪਟੀਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਵੱਡਾ ਦਿਨ ਹੈ

File Photo

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਨਿਰਭਯਾ ਗੈਂਗ ਰੇਪ ਅਤੇ ਕਤਲ ਦੇ ਦੋਸ਼ੀਆਂ ਦੀ ਉਪਚਾਰੀ ਪਟੀਸ਼ਨ ਖਾਰਜ ਕਰ ਦਿੱਤੀ। ਉੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਵੱਡਾ ਦਿਨ ਹੈ। ਅਦਾਲਤ ਨੇ ਮੌਤ ਦੇ ਵਾਰੰਟ ਨੂੰ ਰੱਦ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਹਨਾਂ ਨੇ ਅੱਗੇ ਕਿਹਾ ਕਿ ਉਸ ਲਈ ਸਭ ਤੋਂ ਵੱਡਾ ਦਿਨ ਉਦੋਂ ਹੋਵੇਗਾ ਜਦੋਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ।

ਬਦਰੀਨਾਥ ਸਿੰਘ ਨੇ ਕਿਹਾ ਕਿ ਉਹ ਬਹੁਤ ਚੰਗਾ ਮਹਿਸੂਸ ਕਰ ਰਹੇ ਹਨ। ਬਾਕੀ ਵੀ ਚੰਗਾ ਮਹਿਸੂਸ ਕਰ ਰਹੇ ਹਨ। ਸਾਡਾ ਦੇਸ਼ ਇਹ ਵੀ ਚਾਹੁੰਦਾ ਹੈ ਕਿ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਾਂਸੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਦੋਸ਼ੀਆਂ ਨੂੰ ਫਾਂਸੀ ਦਿੰਦੇ ਸਮੇਂ ਉਹ ਵੀ ਉਥੇ ਮੌਜੂਦ ਰਹਿਣ। ਨਿਰਭਯਾ ਦੇ ਪਿਤਾ ਨੇ ਕਿਹਾ ਕਿ ਉਸਨੇ ਆਪਣੀ ਧੀ ਦੇ ਹਰ ਸਾਹ ਟੁੱਟਦੇ ਵੇਖੇ ਹਨ।

10 ਜਨਵਰੀ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਨਿਰਭਯਾ ਦੇ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਏ.ਪੀ. ਸਿੰਘ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ 9 ਜਨਵਰੀ ਅਤੇ ਮੁਕੇਸ਼ ਸਿੰਘ ਦੇ ਵਕੀਲ ਨੇ 10 ਜਨਵਰੀ ਨੂੰ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿਚ ਦੋਨਾਂ ਦਾ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਗਈ ਸੀ। ਵਿਨੈ ਨੇ ਕਿਹਾ ਕਿ ਸੁਪਰੀਮ ਕੋਰਟ ਸਮੇਤ ਸਾਰੀਆਂ ਅਦਾਲਤਾਵਾਂ ਨੇ ਮੀਡੀਆ ਅਤੇ ਨੇਤਾਵਾਂ ਦੇ ਦਬਾਅ ਵਿਚ ਆ ਕੇ ਉਹਨਾਂ ਨੂੰ ਦੋਸ਼ੀ ਠਹਿਰਾਇਆ ਹੈ। ਗਰੀਬ ਹੋ ਦੇ ਕਾਰਨ ਉਹਨਾਂ ਨੂੰ ਮੌਤ ਦੀ ਸਜਾ ਸੁਣਾਈ ਗਈ ਹੈ।