ਭੁਪਿੰਦਰ ਮਾਨ ‘ਤੇ ਭੜਕਿਆ ਕਿਸਾਨਾਂ ਦਾ ਵਕੀਲ, ਕਿਹਾ ਕਿਸਾਨਾਂ ਦਾ ਗਦਾਰ ਆਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨਾਂ ਦੇ ਵਕੀਲ ਪ੍ਰੇਮ ਸਿੰਘ ਭੰਗੂ...

Prem Singh Bhangu

ਨਵੀਂ ਦਿੱਲੀ (ਮਨੀਸ਼ਾ): ਦਿੱਲੀ ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨਾਂ ਦੇ ਵਕੀਲ ਪ੍ਰੇਮ ਸਿੰਘ ਭੰਗੂ ਨੇ ਭੁਪਿੰਦਰ ਮਾਨ ‘ਤੇ ਵਰ੍ਹਦਿਆਂ ਕਿਹਾ ਕਿ  ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਕਦੇ ਵੀ ਇੱਕ ਕਿਸਨਾਂ ਦਾ ਆਗੂ ਨਹੀਂ ਹੋ ਸਕਦਾ। ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਭੁਪਿੰਦਰ ਸਿੰਘ ਮਾਨ ਨੇ ਕਿਸਾਨ ਦੀ ਪਿੱਠ ਵਿਚ ਛੁਰਾ ਮਾਰ ਕੇ ਵਿਧਾਨ ਸਭਾ ਦਾ ਮੈਂਬਰ ਬਣਿਆ ਸੀ। ਸਰਕਾਰ ਨਾਲ ਮਿਲ ਕੇ ਉਸ ਨੇ ਕਿਸਾਨਾਂ ਨਾਲ ਗ਼ੱਦਾਰੀ ਕੀਤੀ ਸੀ। 

ਜਿਸ ਨੂੰ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਚੰਗਾ ਹੋਇਆ ਉਸ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਪਹਿਲਾਂ ਹੀ ਫ਼ੈਸਲਾ ਸੀ ਕਿ ਸੁਪਰੀਮ ਕੋਰਟ ਨਹੀਂ ਜਾਣਾ ਕਿਉਂਕਿ ਸੁਪਰੀਮ ਕੋਰਟ ਤੋਂ ਕਿਸਾਨ ਜਥੇਬੰਦੀਆਂ ਨੂੰ ਕੋਈ ਉਮੀਦ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਦੇ ਹੱਲ ਕਰਨ ਵਾਲਾ ਨਹੀਂ ਸੀ , ਦੂਜਾ ਮਸਲਾ ਇਹ ਹੈ ਕਿ ਕਾਨੂੰਨ ਪਾਰਲੀਮੈਂਟ ਵੱਲੋਂ ਬਣਾਏ ਗਏ ਸਨ ਅਤੇ ਪਾਰਲੀਮੈਂਟ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ  ਕਰ ਸਕਦੀ ਹੈ। 

ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪੰਚਾਇਤੀ ਫੈਸਲਾ ਕਰਨ ਦੀ ਕੋਸ਼ਿਸ਼ ਕੀਤੀ ਹੈ , ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਹੈ ਅਤੇ ਸੁਪਰੀਮ ਨੂੰ ਪੰਚਾਇਤੀ ਫੈਸਲੇ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਜੇਕਰ ਸੁਪਰੀਮ ਕੋਰਟ ਅਜਿਹੇ ਫ਼ੈਸਲੇ ਕਰੇਗੀ ਤਾਂ ਸੁਪਰੀਮ ਕੋਰਟ ਦੀ ਸਾਖ ‘ਤੇ ਵੀ ਸਵਾਲ ਖੜ੍ਹੇ ਹੁੰਦੇ ਹਨ ਅਤੇ ਪਹਿਲਾਂ ਵੀ ਸਵਾਲ ਖੜ੍ਹੇ ਹੋਏ ਹਨ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕਾਨੂੰਨਾਂ ਤੇ ਅਮਲ ‘ਤੇ ਰੋਕ ਲਾਉਣ ਨਾਲ ਕਿਸਾਨਾਂ ਦਾ ਪੱਖ ਮਜ਼ਬੂਤ ਹੋਇਆ ਹੈ , ਕੇਂਦਰ ਸਰਕਾਰ ਦਾਅਵਾ ਕਰ ਰਹੀ ਸੀ ਕਿ ਖੇਤੀਬਾੜੀ ਕਾਨੂੰਨ ਪੂਰੀ ਤਰ੍ਹਾਂ ਸਹੀ ਹਨ , ਸੁਪਰੀਮ ਕੋਰਟ ਨੇ ਇਸ ਦੇ ਅਮਲ ‘ਤੇ ਰੋਕ ਲਾ ਕੇ ਖੇਤੀਬਾੜੀ ਕਾਨੂੰਨਾਂ ਦੇ ਉੱਤੇ ਸਵਾਲ ਖੜ੍ਹੇ ਕਰ ਕੀਤੇ ਹਨ। ਜੇਕਰ ਸੁਪਰੀਮ ਕੋਰਟ ਖੇਤੀਬਾੜੀ ਕਾਨੂੰਨਾਂ ਦੇ ਅਮਲ ‘ਤੇ ਰੋਕ ਲਾ ਸਕਦੀ ਹੈ ਤਾਂ ਕਾਨੂੰਨਾਂ ਨੂੰ ਰੱਦ ਵੀ ਕਰ ਸਕਦੀ ਹੈ।