ਮੋਦੀ ਜੀ, ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ: ਰਾਹੁਲ ਗਾਂਧੀ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ...
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਰਾਹੁਲ ਗਾਂਧੀ ਨੇ ਭਰੋਸੇ ਨਾਲ ਇਹ ਵੀ ਦਾਅਵਾ ਕੀਤਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਮਜਬੂਰ ਹੋ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਗੱਲਾਂ ਨੂੰ ਯਾਦ ਰੱਖਿਓ, ਨਾਲ ਹੀ ਇਹ ਵੀ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ। ਰਾਹੁਲ ਗਾਂਧੀ ਨੇ ਮਦੁਰੈ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਅਪਣੇ ਦੋ-ਤਿੰਨ ਦੋਸਤਾਂ ਦਾ ਫ਼ਾਇਦਾ ਕਰਨ ਲਈ ਅੰਨਦਾਤੇ ਨੂੰ ਕਾਲੇ ਕਾਨੂੰਨਾਂ ਹੇਠ ਮਾਰ ਰਹੀ ਹੈ। ਇਕ ਸਵਾਲ ਦੇ ਉਤਰ ‘ਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸਿਰਫ਼ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਆਰੋਪ ਲਗਾਇਆ, ‘ਸਰਕਾਰ ਕਿਸਾਨਾਂ ਤੋਂ ਜਮੀਨ ਲੈ ਅਪਣੇ ਦੋਸਤਾਂ ਨੂੰ ਦੇਣਾ ਚਾਹੁੰਦੀ ਹੈ। ਸਰਕਾਰ ਕਿਸਾਨਾਂ ਨੂੰ ਦਬਾ ਰਹੀ ਹੈ ਅਤੇ ਕੁਝ ਕਾਰੋਬਾਰੀਆਂ ਦੀ ਮਦਦ ਕਰ ਰਹੀ ਹੈ। ਕਿਸਾਨਾਂ ਦੇ ਪ੍ਰਤੀ ਫਿਰ ਤੋਂ ਕਾਂਗਰਸ ਦਾ ਸਮਰਥਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨਾ ਜਰੂਰੀ ਹੈ। ਰਾਹੁਲ ਗਾਂਧੀ ਨੇ ਕਿਹਾ, ਮੇਰੀ ਗੱਲ ਯਾਦ ਰੱਖਿਓ, ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਮਜਬੂਰ ਹੋਵੇਗੀ।
ਯਾਦ ਰੱਖਿਓ ਜੋ ਮੈਂ ਕਿਹਾ ਹੈ। ਗਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਮ ਲੋਕਾਂ ਦੀ ਮੱਦਦ ਨਾ ਕਰਨ ਦਾ ਦੋਸ਼ ਲਗਾਇਆ ਅਤੇ ਸਵਾਲ ਕੀਤਾ, ਤੁਸੀਂ ਕਿਸਦੇ ਪ੍ਰਧਾਨ ਮੰਤਰੀ ਹੋ? ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਚੀਨ-ਭਾਰਤ ਰੋਕ ‘ਤੇ ਚੁੱਪ ਕਿਉਂ ਹਨ? ਚੀਨ ਦੇ ਲੋਕ ਭਾਰਤ ਦੀ ਸਰਹੱਦ ਨੇੜੇ ਕਿਉਂ ਬੈਠ ਹਨ।