ਸਿੰਘੂ ਬਾਰਡਰ ਤੋਂ ਰੁਲਦੂ ਸਿੰਘ ਮਾਨਸਾ ਦੀ ਕੇਂਦਰ ਸਰਕਾਰ ਨੂੰ ਲਲਕਾਰ
ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ,
Farmer protest
ਨਵੀਂ ਦਿੱਲੀ , ( ਸੈਸ਼ਵ ਨਾਗਰਾ ) : ਸਿੰਘੂ ਬਾਰਡਰ ‘ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਛੱਬੀ ਜਨਵਰੀ ਨੂੰ ਪੰਜਾਬ ਦੇ ਲੱਖਾਂ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਕਰਨਗੇ ਸੰਘਰਸ਼ੀ ਪ੍ਰਦਰਸ਼ਨ । ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ, ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੱਕਾ ਮਨ ਬਣਾ ਕੇ ਪੰਜਾਬ ਤੋਂ ਆਇਆ ਆਏ ਹਾਂ ।
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਦੀ ਮਿਸਾਲ ਪਹਿਲਾਂ ਕਦੇ ਨਹੀਂ ਦੇਖੀ, ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਕਿਸਾਨੀ ਮੋਰਚੇ ਵਿਚ ਮਨਾਏ ਹਨ , ਜੇਕਰ ਕੇਂਦਰ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਤਾਂ ਵਿਸਾਖੀ ਦਾ ਤਿਉਹਾਰ ਵੀ ਇੱਥੇ ਹੀ ਮਨਾਵਾਂਗੇ ।