New Delhi: ਭਾਰਤ ਦੀ ਜਵਾਬੀ ਕਾਰਵਾਈ : ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
New Delhi: ਇਸ ਤੋਂ ਪਹਿਲਾਂ ਗੁਆਂਢੀ ਮੁਲਕ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕੀਤਾ ਸੀ ਤਲਬ
New Delhi: ਵਿਦੇਸ਼ ਮੰਤਰਾਲੇ ਵੱਲੋਂ ਅੱਜ ਭਾਰਤ ਵਿਚ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਮੁਹੰਮਦ ਨੂਰਲ ਇਸਲਾਮ ਨੂੰ ਤਲਬ ਕੀਤਾ ਗਿਆ। ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਵਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਵੀ ਭਾਰਤ ’ਚ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ।
ਬੰਗਲਾਦੇਸ਼ ਵਿਦੇਸ਼ ਮੰਤਰਾਲੇ ਨੇ ਭਾਰਤ-ਬੰਗਲਾਦੇਸ਼ ਸਰਹੱਦ ਦੇ ਨਾਲ ਹਾਲ ਹੀ ਵਿਚ ਕੀਤੀ ਚਾਰਦੀਵਾਰੀ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਸੀ ਅਤੇ ਅਪਣਾ ਇਤਰਾਜ਼ ਦਾਇਰ ਕਰਨ ਲਈ ਭਾਰਤ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ।
ਬੰਗਲਾਦੇਸ਼ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, ‘‘ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਰਾਜਦੂਤ ਮੁਹੰਮਦ ਜਾਸ਼ਿਮ ਉੱਦਿਨ ਨੇ ਐਤਵਾਰ ਨੂੰ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਕੋਲ ਹਾਲ ਹੀ ਵਿਚ ਬੰਗਲਾਦੇਸ਼-ਭਾਰਤ ਸਰਹੱਦ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਬੰਗਲਾਦੇਸ਼ ਸਰਕਾਰ ਵਲੋਂ ਡੂੰਘੀ ਚਿੰਤਾ ਜ਼ਾਹਿਰ ਕੀਤੀ।’’
ਉਨ੍ਹਾਂ ਜ਼ੋਰ ਦੇ ਕੇ ਕਿਹਾ ਸੀ ਕਿ ਅਜਿਹੀਆਂ ਗਤੀਵਿਧੀਆਂ, ਖ਼ਾਸ ਕਰ ਕੇ ਚਾਰਦੀਵਾਰੀ ਵਰਗੀ ਗ਼ੈਰ-ਕਾਨੂੰਨੀ ਕੋਸ਼ਿਸ਼ ਅਤੇ ਬੀਐਸਐਫ਼ ਵਲੋਂ ਅਜਿਹੀਆਂ ਹੋਰ ਕਾਰਵਾਈਆਂ ਕੀਤੇ ਜਾਣ ਕਾਰਨ ਸਰਹੱਦ ਦੇ ਨਾਲ ਤਣਾਅ ਤੇ ਗੜਬੜ ਪੈਦਾ ਹੋ ਗਈ ਹੈ।