ਵਿਰੋਧੀ ਧਿਰ ਦੇ ਆਗੂਆਂ ਦੀ ਬੈਠਕ 'ਚ ਸ਼ਾਮਲ ਹੋਏ ਰਾਹੁਲ, ਮਮਤਾ ਅਤੇ ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿਨ ਵੇਲੇ ਜੰਤਰ-ਮੰਤਰ ਵਿਖੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਸ਼ਕਤੀਪ੍ਰਦਰਸ਼ਨ ਤੋਂ ਬਾਅਦ ਅੱਜ ਐਨ.ਸੀ.ਪੀ. ਆਗੂ ਸ਼ਰਦ ਪਵਾਰ ਦੇ ਘਰ ਵਿਰੋਧੀ.....

Rahul Gandhi & Shrimati Mamta Benerjee

ਨਵੀਂ ਦਿੱਲੀ : ਦਿਨ ਵੇਲੇ ਜੰਤਰ-ਮੰਤਰ ਵਿਖੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਸ਼ਕਤੀਪ੍ਰਦਰਸ਼ਨ ਤੋਂ ਬਾਅਦ ਅੱਜ ਐਨ.ਸੀ.ਪੀ. ਆਗੂ ਸ਼ਰਦ ਪਵਾਰ ਦੇ ਘਰ ਵਿਰੋਧੀ ਪਾਰਟੀਆਂ ਦੇ ਆਗੂ ਗੱਲਬਾਤ ਲਈ ਇਕੱਠੇ ਹੋਏ। ਇਸ ਬੈਠਕ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਸਨ। ਇਨ੍ਹਾਂ ਤਿੰਨਾਂ ਪਾਰਟੀਆਂ ਦੇ ਆਗੂ ਆਪਸ ਵਿਚ ਵਿਰੋਧੀ ਹੋਣ ਦੇ ਬਾਵਜੂਦ ਇਕੱਠੇ ਮਿਲ ਕੇ ਕੰਮ ਕਰਨ ਦੀ ਉਮੀਦ ਹੈ।

ਵਿਸ਼ਾਲ ਰੈਲੀ 'ਚ 15 ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਹਾਲਾਂਕਿ 19 ਜਨਵਰੀ ਨੂੰ ਕੋਲਕਾਤਾ 'ਚ ਹੋਈ ਵਿਰੋਧੀ ਧਿਰ ਦੀ ਰੈਲੀ 'ਚ 23 ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਸੀ।  (ਏਜੰਸੀਆਂ)