ਦਿੱਲੀ–NCR 'ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਬਾਅਦ ਠੰਢ ਵਧੀ
ਮੌਸਮ ਵਿਭਾਗ ਨੇ ਵੀਰਵਾਰ ਨੂੰ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਚ ਹੋਏ ਬਦਲਾਅ ਦਾ ਅਸਰ ਆਵਾਜਾਈ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇੰਡੀਗੋ ਨੇ ...
ਨਵੀਂ ਦਿੱਲੀ : ਦਿੱਲੀ ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਵੀਰਵਾਰ ਸਵੇਰੇ ਹਲਕੀ ਬਾਰਿਸ਼ ਦੇ ਨਾਲ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਬੁੱਧਵਾਰ ਨੂੰ ਮੌਸਮ ਸਾਫ਼ ਰਹਿਣ ਤੋਂ ਬਾਅਦ ਵੀਰਵਾਰ ਸਵੇਰੇ ਮੀਂਹ ਨੇ ਦਸਤਕ ਦਿਤੀ। ਉਮੀਦ ਜਤਾਈ ਜਾ ਰਹੀ ਹੈ ਕਿ ਵੀਰਵਾਰ ਸ਼ਾਮ ਤੱਕ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਗੜੇ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਚ ਹੋਏ ਬਦਲਾਅ ਦਾ ਅਸਰ ਆਵਾਜਾਈ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇੰਡੀਗੋ ਨੇ ਬੁੱਧਵਾਰ ਨੂੰ ਮੌਸਮ ਵਿਚ ਆਏ ਬਦਲਾਅ ਦੀ ਵਜ੍ਹਾ ਨਾਲ ਕਈ ਫਲਾਈਟ ਦੇ ਸਮੇਂ 'ਚ ਵੀ ਬਦਲਾਅ ਕਰਨਾ ਪਿਆ। ਪੂਰੇ ਦਿੱਲੀ ਐਨਸੀਆਰ 'ਚ ਹੋਈ ਬਾਰਿਸ਼ ਤੋਂ ਬਾਅਦ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ ਹੈ।
ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਦਿੱਲੀ ਵਿਚ ਵੀਰਵਾਰ ਨੂੰ ਮੀਂਹ ਨਾਲ ਗੜ੍ਹੇਆਂ ਦੀ ਸੰਭਾਵਨਾ ਪ੍ਰਗਟਾਈ ਸੀ। ਲਗਾਤਾਰ ਚਾਰ ਦਿਨਾਂ ਤੋਂ ਪ੍ਰਦੂਸ਼ਣ ਦੇ ਪੱਧਰ ਵਿਚ ਹੋ ਰਿਹਾ ਵਾਧੇ 'ਚ ਅੱਜ ਦੀ ਬਾਰਿਸ਼ ਨਾਲ ਥੋੜ੍ਹਾ ਸੁਧਾਰ ਆਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਬੁੱਧਵਾਰ ਨੂੰ ਦਿੱਲੀ ਦੀ ਹਵਾਂ ਸੂਚਅੰਕ 367 ਦਰਜ ਕੀਤਾ ਹੈ, ਜੋ ਮੰਗਲਵਾਰ ਨੂੰ ਦਰਜ ਸੂਚਅੰਕ 342 ਤੋਂ 25 ਜ਼ਿਆਦਾ ਹੈ।
ਅੱਜ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਵਿਚ ਥੋੜ੍ਹਾ ਬਦਲਾਅ ਹੋਇਆ ਹੈ ਅਤੇ ਦਿੱਲੀ ਦੀ ਹਵਾ ਗੁਣਵਤਾ 'ਚ ਥੋੜ੍ਹਾ ਸੁਧਾਰ ਆਇਆ ਹੈ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਅਸਮਾਨ ਵਿਚ ਬੱਦਲ ਛਾਏ ਰਹਿਣਗੇ ਉਥੇ ਐਤਵਾਰ ਨੂੰ ਬੱਦਲ ਛਾਏ ਰਹਿਣ ਦੇ ਨਾਲ ਹਵਾ ਵੀ ਚੱਲੇਗੀ। ਜਦੋਂਕਿ ਸੋਮਵਾਰ ਨੂੰ ਦਿਨ ਵਿਚ ਤੇਜ ਹਵਾ ਚਲ ਸਕਦੀ ਹੈ।