ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ਲਈ ਪੀਐਮ ਮੋਦੀ ਨੂੰ ਦਿੱਤਾ ਸੱਦਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਰਵਿੰਦ ਕੇਜਰੀਵਾਲ 16 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ।

Photo

ਨਵੀਂ ਦਿੱਲੀ: 8 ਫਰਵਰੀ ਨੂੰ ਰਾਜਧਾਨੀ ਦਿੱਲੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ 16 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਕੇਜਰੀਵਾਲ ਦਾ ਸਹੁੰ ਚੁੱਕ ਸਮਾਗਮ ਦਿੱਲੀ ਦੇ ਰਾਮ-ਲੀਲਾ ਗਰਾਊਂਡ ਵਿਚ ਅਯੋਜਿਤ ਕੀਤਾ ਜਾਵੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵਲੋਂ ਇਸ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਪੂਰੀ ਦਿੱਲੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਆਗੂ ਗੋਪਾਲ ਰਾਏ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿਚ ਕਿਸੇ ਮੁੱਖ ਮੰਤਰੀ ਜਾਂ ਹੋਰ ਸੂਬਿਆਂ ਦੇ ਆਗੂਆਂ ਨੂੰ ਨਹੀਂ ਸੱਦਿਆ ਜਾਵੇਗਾ। 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇੱਥੇ 70 ਵਿਧਾਨ ਸਭਾ ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੂੰ 62 ਸੀਟਾਂ ਮਿਲੀਆਂ ਸਨ। ਇਸ ਸਮੇਂ ਆਪ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਦੱਸ ਦਈਏ ਕਿ ਇਸ ਖ਼ਾਸ ਮੌਕੇ ‘ਤੇ ਆਮ ਆਦਮੀ ਪਾਰਟੀ ਨੇ ਇਕ ਬਹੁਤ ਹੀ ਖ਼ਾਸ ਮਹਿਮਾਨ ਵੀ ਨੂੰ ਸੱਦਾ ਦਿੱਤਾ ਹੈ, ਜੋ ਇਸ ਇਤਿਹਾਸਕ ਪਲ ਦਾ ਗਵਾਹ ਬਣੇਗਾ।

ਆਮ ਆਦਮੀ ਪਾਰਟੀ ਦੀ ਜਿੱਤ ਦੇ ਨਾਲ ਹੀ ਚਰਚਾ ਵਿਚ ਆਏ ‘ਬੇਬੀ ਮਫਲਰਮੈਨ’ ਵੀ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿਚ ਖ਼ਾਸ ਮਹਿਮਾਨ ਹੋਣਗੇ। ਇਸ ਦਾ ਐਲਾਨ ਆਮ ਆਦਮੀ ਪਾਰਟੀ ਨੇ ਅਪਣੇ ਟਵਿਟਰ ਹੈਂਡਲ ‘ਤੇ ਕੀਤਾ ਹੈ। ਟਵੀਟ ਵਿਚ ਆਮ ਆਦਮੀ ਪਾਰਟੀ ਨੇ ਲਿਖਿਆ ਹੈ, ‘ਵੱਡਾ ਐਲਾਨ: ਬੇਬੀ ਮਫਲਰਮੈਨ ਨੂੰ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਗਿਆ ਹੈ। ਤਿਆਰ ਹੋ ਜਾਓ ਜੂਨੀਅਰ’।