ਕਿਸਾਨ ਮੋਰਚਾ ਨੇ ਟੂਲਕਿੱਟ ਮਾਮਲੇ ਵਿੱਚ ਗ੍ਰਿਫਤਾਰ ਦਿਸ਼ਾ ਰਵੀ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਉਹ “ਕਿਸਾਨਾਂ ਦੇ ਹੱਕ ਵਿੱਚ ਖੜੀ ਹੈ”।

Farmer protest

ਨਵੀਂ ਦਿੱਲੀ :ਸੰਯੁਕਤ ਕਿਸਾਨ ਮੋਰਚਾ (ਐਸਕੇਐਮ),ਕਿਸਾਨ ਯੂਨੀਅਨਾਂ ਨੇ ਐਤਵਾਰ ਨੂੰ ਟੂਲਕਿੱਟ ਦਸਤਾਵੇਜ਼ ਮਾਮਲੇ ਦੀ ਜਾਂਚ ਦੌਰਾਨ ਦਿੱਲੀ ਪੁਲਿਸ ਦੁਆਰਾ 22 ਸਾਲਾ ਜਲਵਾਯੂ ਕਾਰਕੁਨ ਦਿਸ਼ਾ ਰਾਵੀ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਅਤੇ ਉਸ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ। ਇਸ ਨੇ ਤਿੰਨ ਵਿਵਾਦਪੂਰਨ ਖੋਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੌਤ ਬਾਰੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ ਪੀ ਦਲਾਲ ਦੀ ਟਿੱਪਣੀ ਦੀ ਵੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਲੋਕ ਉਨ੍ਹਾਂ ਨੂੰ ਇਸ “ਹੰਕਾਰ”ਦਾ ਸਬਕ ਸਿਖਾਉਣਗੇ। ਐਸਕੇਐਮ ਦੇ ਨੇਤਾ ਦਰਸ਼ਨ ਪਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ,“ਸਰਕਾਰ ਨੇ ਸੰਸਦ ਵਿੱਚ ਬੇਸ਼ਰਮੀ ਨਾਲ ਮੰਨਿਆ ਹੈ ਕਿ ਇਸ ਕੋਲ ਅੰਦੋਲਨ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ ।

Related Stories