BBC ਦੇ ਦਿੱਲੀ ਅਤੇ ਮੁੰਬਈ ਸਥਿਤ ਦਫ਼ਤਰਾਂ 'ਤੇ IT ਦਾ ਛਾਪਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਆਮਦਨ ਕਰ ਵਿਭਾਗ ਵਲੋਂ ਕੀਤੀ ਜਾ ਰਹੀ ਦਫ਼ਤਰ ਵਿੱਚ ਰੱਖੇ ਰਿਕਾਰਡ ਦੀ ਜਾਂਚ

Representational Image

ਦਫ਼ਤਰ ਸੀਲ ਕਰ ਮੁਲਾਜ਼ਮਾਂ ਦੇ ਫ਼ੋਨ ਕੀਤੇ ਗਏ ਜ਼ਬਤ- ਸੂਤਰ
ਨਵੀਂ ਦਿੱਲੀ : ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਛਾਪੇਮਾਰੀ ਦੌਰਾਨ BBC ਦੇ ਦਫ਼ਤਰਾਂ ਨੂੰ ਸੀਲ ਕਰ ਦਿੱਤੋ ਗਿਆ ਹੈ ਅਤੇ ਮੁਲਾਜ਼ਮਾਂ ਦੇ ਫੋਨ ਵੀ ਜ਼ਬਤ ਕਰ ਲਏ ਗਏ ਹਨ। 

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਕੁਝ ਮੀਡੀਆ ਰਿਪੋਰਟਾਂ ਮੁਤਾਬਕ ਦਫ਼ਤਰ ਦੀ ਹਦੂਦ ਅੰਦਰ ਆਉਣ-ਜਾਣ 'ਤੇ ਪਾਬੰਦੀ ਲਗਾ ਦਿਤੀ ਗਈ ਹੈ।  ਇਥੋਂ ਤੱਕ ਕਿ ਕਰਮਚਾਰੀਆਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਵਲੋਂ ਦਫ਼ਤਰ ਵਿਚ ਰਾਖੇ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ।  ਫਿਲਹਾਲ ਬੀਬੀਸੀ ਵਲੋਂ ਇਸ ਦੀ ਅਧਿਕਾਰਿਤ ਜਾਣਕਾਰੀ ਨਹੀਂ ਦਿਤੀ ਗਈ ਹੈ।  ਵਰਨਣਯੋਗ ਹੈ ਕਿ ਬੀਤੇ ਦਿਨੀ ਬੀਬੀਸੀ ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਸੀ ਤੇ ਇਸ ਖ਼ਿਲਾਫ਼ ਸਰਕਾਰ ਨੇ ਕਾਫ਼ੀ ਨਾਰਾਜ਼ਗੀ ਪ੍ਰਗਟਾਈ ਸੀ। 

ਇਹ ਵੀ ਪੜ੍ਹੋ : ਨੌਕਰੀ ਦਾ ਝਾਂਸਾ ਦੇ ਕੇ ਲੜਕੀ ਨੂੰ ਬੁਲਾਇਆ ਤੇ ਫਿਰ ਕੀਤਾ ਬਲਾਤਕਾਰ

ਜ਼ਿਕਰਯੋਗ ਹੈ ਕਿ ਛਾਪੇਮਾਰੀ ਤੋਂ ਕੁਝ ਘੰਟੇ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2002 ਦੇ ਗੁਜਰਾਤ ਦੰਗਿਆਂ 'ਤੇ ਬੀਬੀਸੀ ਦੀ ਦਸਤਾਵੇਜ਼ੀ ਦੀ ਆਲੋਚਨਾ ਕੀਤੀ ਸੀ। ਅਮਿਤ ਸ਼ਾਹ ਨੇ ਕਿਹਾ, "ਇਸ ਦੇ ਆਲੇ ਦੁਆਲੇ ਹਜ਼ਾਰਾਂ ਸਾਜ਼ਿਸ਼ਾਂ ਦੇ ਬਾਵਜੂਦ ਸੱਚਾਈ ਸਾਹਮਣੇ ਆਉਂਦੀ ਹੈ। ਉਹ 2002 ਤੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਹਨ ਪਰ ਹਰ ਵਾਰ, ਮੋਦੀ ਜੀ ਮਜ਼ਬੂਤ ​​​​ਅਤੇ ਵਧੇਰੇ ਪ੍ਰਸਿੱਧ ਹੁੰਦੇ ਰਹੇ ਹਨ।''