Delhi excise policy case: ਅਰਵਿੰਦ ਕੇਜਰੀਵਾਲ ਨੂੰ ED ਵਲੋਂ 6ਵਾਂ ਸੰਮਨ ਜਾਰੀ; 19 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਸੱਦਿਆ

ED issues 6th summons to Arvind Kejriwal in Delhi excise policy case

Delhi excise policy case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਚੱਲ ਰਹੀ ਜਾਂਚ ਵਿਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਕ ਤਾਜ਼ਾ ਸੰਮਨ ਜਾਰੀ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਨੂੰ 19 ਫਰਵਰੀ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਕੇਜਰੀਵਾਲ ਪਹਿਲਾਂ ਹੀ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਪੁੱਛ-ਪੜਤਾਲ ਲਈ ਕੇਂਦਰੀ ਏਜੰਸੀ ਵਲੋਂ ਉਨ੍ਹਾਂ ਨੂੰ ਜਾਰੀ ਕੀਤੇ ਗਏ ਪੰਜ ਸੰਮਨ ਮੁਲਤਵੀ ਕਰ ਚੁਕੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਈਡੀ ਨੇ ਕੇਜਰੀਵਾਲ ਨੂੰ 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿਤੇ ਅਪਣੇ ਜਵਾਬ ਵਿਚ ਪੁੱਛਿਆ ਹੈ ਕਿ ਜੇਕਰ ਉਹ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁਲਜ਼ਮ ਨਹੀਂ ਹਨ ਤਾਂ ਫਿਰ ਸੰਮਨ ਕਿਉਂ ਜਾਰੀ ਕੀਤੇ ਗਏ।

(For more Punjabi news apart from ED issues 6th summons to Arvind Kejriwal in Delhi excise policy case, stay tuned to Rozana Spokesman)