ਭਾਜਪਾ ਆਸਾਮ ਤੋਂ ਇਲਾਵਾ ਬਾਕੀ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਮੂਹ ਦੇਖੇਗੀ-ਪਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕੇਂਦਰ ਸਰਕਾਰ ਪੱਛਮੀ ਬੰਗਾਲ ਵਿੱਚ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਇਸ ਦੇ ਬਾਵਜੂਦ, ਭਾਜਪਾ ਉਥੇ ਜਿੱਤੇਗੀ ਨਹੀਂ।

Shard pawar

ਪੁਣੇ: ਭਾਜਪਾ ਆਸਾਮ ਤੋਂ ਇਲਾਵਾ ਬਾਕੀ ਚਾਰ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹਾਰ ਜਾਵੇਗੀ। ਇਹ ਦਾਅਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਕੀਤਾ ਹੈ। ਉਨ੍ਹਾਂ ਕਿਹਾ, ਇਨ੍ਹਾਂ ਰਾਜਾਂ ਦੇ ਚੋਣ ਨਤੀਜੇ ਦੇਸ਼ ਦੀ ਰਾਜਨੀਤੀ ਵਿਚ ਇਕ ਨਵੀਂ ਦਿਸ਼ਾ ਤੈਅ ਕਰਨਗੇ। ਬਾਰਾਮਤੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ ਕੇਂਦਰ ਸਰਕਾਰ ਪੱਛਮੀ ਬੰਗਾਲ ਵਿੱਚ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਇਸ ਦੇ ਬਾਵਜੂਦ, ਭਾਜਪਾ ਉਥੇ ਜਿੱਤੇਗੀ ਨਹੀਂ।