ਨਹੀਂ ਮਿਲਿਆ ਮਮਤਾ ਬੈਨਰਜੀ 'ਤੇ ਹੋਏ ਹਮਲੇ ਦਾ ਕੋਈ ਸਬੂਤ: ਚੋਣ ਕਮਿਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੰਦੀਗਰਾਮ ਵਿਚ ਮਮਤਾ ਬੈਨਰਜੀ ‘ਤੇ ਹਮਲੇ ਦਾ ਕੋਈ ਸਬੂਤ ਨਹੀਂ ਹੈ। ਇਹ ਇਕ ਹਾਦਸਾ ਸੀ।

Mamata Banerjee

ਕੋਲਕਾਤਾ: ਨੰਦੀਗ੍ਰਾਮ ਵਿੱਚ ਰੈਲੀ ਦੌਰਾਨ ਬੀਤੇ ਦਿਨੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੱਟ ਲੱਗ ਗਈ ਸੀ। ਚੋਣ ਕਮਿਸ਼ਨ ਨੇ ਮਮਤਾ ਬੈਨਰਜੀ 'ਤੇ ਹੋਏ ਕਥਿਤ ਹਮਲੇ ਦੇ ਬਾਰੇ ਅਬਜ਼ਰਵਰਾਂ ਅਤੇ ਮੁੱਖ ਸਕੱਤਰ ਦੀ ਰਿਪੋਰਟ' ਤੇ ਐਤਵਾਰ ਨੂੰ ਇੱਕ ਮੀਟਿੰਗ ਕੀਤੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਮਮਤਾ 'ਤੇ ਹਮਲੇ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਨੰਦੀਗਰਾਮ ਵਿਚ ਮਮਤਾ ਬੈਨਰਜੀ ‘ਤੇ ਹਮਲੇ ਦਾ ਕੋਈ ਸਬੂਤ ਨਹੀਂ ਹੈ। ਇਹ ਇਕ ਹਾਦਸਾ ਸੀ।

ਚੋਣ ਕਮਿਸ਼ਨ ਨੇ ਵੱਖ-ਵੱਖ ਰਿਪੋਰਟਾਂ ਦੇ ਆਧਾਰ ਤੇ ਕਿਹਾ ਕਿ ਮਮਤਾ ਬੈਨਰਜੀ ਤੇ ਕੋਈ ਹਮਲਾ ਨਹੀਂ ਹੋਇਆ ਸੀ, ਉਨ੍ਹਾਂ ਤੇ ਕਿਸੇ ਵੀ ਤਰ੍ਹਾਂ ਦੇ ਹਮਲੇ ਦੇ ਸਬੂਤ ਨਹੀਂ ਮਿਲੇ ਹਨ। ਇਹ ਸਾਫ ਹੋ ਚੁੱਕਾ ਹੈ ਕਿ ਮਮਤਾ ਬੈਨਰਜੀ ਦੇ ਸੱਟ ਲੱਗਣ ਇੱਕ ਹਾਦਸਾ ਸੀ। 10 ਮਾਰਚ ਨੂੰ ਮਮਤਾ ਦੇ ਸੱਟ ਲੱਗੀ ਸੀ ਜਿਸ ਮਗਰੋਂ ਚੋਣ ਕਮਿਸ਼ਨ ਨੇ ਸੂਬਾ ਸਰਕਾਰ ਤੋਂ ਰਿਪੋਰਟ ਮੰਗੀ ਸੀ ਜਿਸ ਨੂੰ ਸ਼ਨੀਵਾਰ ਰਾਤ ਨੂੰ ਸੂਬਾ ਸਰਕਾਰ ਵੱਲੋਂ ਸੌਂਪ ਦਿੱਤਾ ਗਿਆ ਸੀ। ਇਸ ਦੌਰਾਨ ਚੋਣ ਕਮਿਸ਼ਨ ਨੇ ਕਿਹਾ ਕਿ ਨੰਦੀਗਰਾਮ ਵਿਚ ਮਮਤਾ ਬੈਨਰਜੀ ‘ਤੇ ਹਮਲੇ ਦਾ ਕੋਈ ਸਬੂਤ ਨਹੀਂ ਹੈ ਤੇ ਇਹ ਇਕ ਹਾਦਸਾ ਹੀ ਸੀ।