12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ 16 ਮਾਰਚ ਤੋਂ ਲੱਗੇਗੀ ਕੋਰੋਨਾ ਵੈਕਸੀਨ- ਕੇਂਦਰੀ ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ!

Covid vaccination for 12-14 age group to begin from March 16

ਨਵੀਂ ਦਿੱਲੀ:  ਕੋਵਿਡ-19 ਤੋਂ ਸੁਰੱਖਿਆ ਨੂੰ ਲੈ ਕੇ ਹੁਣ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਵੇਗਾ। ਉਹਨਾਂ ਨੇ ਟਵੀਟ ਕੀਤਾ ਹੈ ਕਿ ਜੇਕਰ ਬੱਚੇ ਸੁਰੱਖਿਅਤ ਹਨ ਤਾਂ ਦੇਸ਼ ਸੁਰੱਖਿਅਤ ਹੈ! ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ।

Tweet

ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਹੁਣ ਸਾਵਧਾਨੀ ਦੀ ਖੁਰਾਕ ਲੈਣ ਦੇ ਯੋਗ ਹੋਣਗੇ। ਮੈਂ ਬੱਚਿਆਂ ਦੇ ਪਰਿਵਾਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।

Corona vaccine

ਮਾਰਚ ਦੀ ਸ਼ੁਰੂਆਤ ਵਿਚ ਹੀ ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਦੇਸ਼ ਵਿਚ 15 ਤੋਂ 18 ਸਾਲ ਦੀ ਉਮਰ ਦੇ ਤਿੰਨ ਕਰੋੜ ਤੋਂ ਵੱਧ ਬੱਚਿਆਂ ਦਾ ਕੋਵਿਡ-19 ਟੀਕਾਕਰਨ ਪੂਰਾ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਯੁਵਾ ਭਾਰਤ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨੂੰ ਅਗਲੇ ਪੱਧਰ ਤੱਕ ਲੈ ਕੇ ਜਾ ਰਿਹਾ ਹੈ।